Delhi: ਮੁਕਾਬਲੇ ਦੌਰਾਨ ਪੁਲਿਸ ਨੇ ਕੀਤਾ ਹਥਿਆਰ ਸਪਲਾਇਰ ਕਾਬੂ!

by nripost

ਨਵੀਂ ਦਿੱਲੀ (ਪਾਇਲ): ਪੁਲੀਸ ਨੇ ਦੀਵਾਲੀ ਵਾਲੀ ਰਾਤ ਤੈਮੂਰ ਨਗਰ ਵਿਚ ਗੋਲੀਬਾਰੀ ਦੀ ਘਟਨਾ ਵਿਚ ਲੋੜੀਂਦੇ ਇੱਕ ਵਿਅਕਤੀ ਨੂੰ ਸੋਮਵਾਰ ਨੂੰ ਦੱਖਣ-ਪੂਰਬੀ ਦਿੱਲੀ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਉਸ ਨੂੰ ਸੂਚਨਾ ਮਿਲੀ ਸੀ ਕਿ ਹਥਿਆਰਾਂ ਦਾ ਸਪਲਾਇਰ ਤੇਜਸ ਉਰਫ਼ ਭਾਰਤ (28), ਜੋ ਪਿਛਲੇ ਪੰਜ ਦਿਨਾਂ ਤੋਂ ਫਰਾਰ ਸੀ, ਇਲਾਕੇ ਵਿਚ ਮੌਜੂਦ ਹੈ। ਇਸ ਮਗਰੋਂ ਪੁਲੀਸ ਨੇ ਉਸ ਨੂੰ ਕਾਬੂ ਕਰਨ ਲਈ ਆਸਥਾ ਕੁੰਜ ਪਾਰਕ ਨੇੜੇ ਜਾਲ ਵਿਛਾਇਆ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਜਦੋਂ ਪੁਲਿਸ ਟੀਮ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਤੇਜਸ ਨੇ ਉਨ੍ਹਾਂ ’ਤੇ ਗੋਲੀਬਾਰੀ ਕਰ ਦਿੱਤੀ। ਇੱਕ ਗੋਲੀ ਹੈੱਡ ਕਾਂਸਟੇਬਲ ਦੀ ਬੁਲੇਟ-ਪਰੂਫ ਜੈਕੇਟ ਵਿੱਚ ਲੱਗੀ ਪੁਲੀਸ ਨੇ ਜਵਾਬੀ ਕਾਰਵਾਈ ਵਿੱਚ ਸਵੈ-ਰੱਖਿਆ ’ਚ ਉਸ 'ਤੇ ਗੋਲੀਬਾਰੀ ਕੀਤੀ, ਜੋ ਉਸ ਦੀ ਖੱਬੀ ਲੱਤ ਵਿੱਚ ਲੱਗੀ। ਅਧਿਕਾਰੀ ਨੇ ਕਿਹਾ ਕਿ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਤੁਰੰਤ ਇਲਾਜ ਲਈ ਏਮਜ਼ ਟਰੌਮਾ ਸੈਂਟਰ ਲਿਜਾਇਆ ਗਿਆ।

ਪੁਲੀਸ ਨੇ ਮੌਕੇ ਤੋਂ ਇੱਕ ਦੇਸੀ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ ਬਰਾਮਦ ਕੀਤੇ ਹਨ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਤੇਜਸ ਖਿਲਾਫ਼ ਪਹਿਲਾਂ ਵੀ ਨੌਂ ਅਪਰਾਧਿਕ ਕੇਸ ਦਰਜ ਹਨ ਜਿਨ੍ਹਾਂ ਵਿੱਚ ਇਰਾਦਾ ਕਤਲ, ਅਸਲਾ ਐਕਟ ਅਤੇ ਆਬਕਾਰੀ ਐਕਟ ਦੀਆਂ ਧਾਰਾਵਾਂ ਸ਼ਾਮਲ ਹਨ। ਤੇਜਸ ਕਥਿਤ ਤੌਰ 'ਤੇ ਦੀਵਾਲੀ ਦੀ ਰਾਤ ਨੂੰ ਤੈਮੂਰ ਨਗਰ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ ਅਤੇ ਉਦੋਂ ਤੋਂ ਫਰਾਰ ਸੀ।

More News

NRI Post
..
NRI Post
..
NRI Post
..