ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਕੇਜਰੀਵਾਲ ! ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

by vikramsehajpal

ਦਿੱਲੀ (ਸਾਹਿਬ) - ਅੱਜ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਸੀਬੀਆਈ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੀਤੀ ਗਈ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਗ੍ਰਿਫ਼ਤਾਰੀ ਬਿਨਾ ਕਿਸੇ ਉਚਿਤ ਕਾਰਨ ਤੋਂ ਕੀਤੀ ਗਈ। ਹਾਈ ਕੋਰਟ ਨੇ ‘ਆਪ’ ਦੇ ਕੌਮੀ ਕਨਵੀਨਰ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ ਨੂੰ ਰਾਹਤ ਲਈ ਹੇਠਲੀ ਅਦਾਲਤ ’ਚ ਜਾਣ ਦੀ ਛੋਟ ਦਿੱਤੀ ਹੈ।

More News

NRI Post
..
NRI Post
..
NRI Post
..