ਦਿੱਲੀ ਕਾਂਝਵਾਲਾ ਮਾਮਲਾ : 6ਵਾਂ ਦੋਸ਼ੀ ਹੋਇਆ ਗ੍ਰਿਫ਼ਤਾਰ, ਕੀਤੇ ਵੱਡੇ ਖੁਲਾਸੇ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਪੁਲਿਸ ਨੇ ਕਾਂਝਵਾਲਾ ਮਾਮਲੇ 'ਚ 6ਵੇਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਕਾਂਝਵਾਲਾ 'ਚ ਕਾਰ ਨਾਲ ਘਸੀਟਣ ਨਾਲ ਕੁੜੀ ਦੀ ਦਰਦਨਾਕ ਮੌਤ ਹੋ ਗਈ ਸੀ। ਇਸ ਮਾਮਲੇ ਨੇ ਦੇਸ਼ ਭਰ ਦੇ ਲੋਕਾਂ ਨੂੰ ਹਿੱਲਾ ਕੇ ਰੱਖ ਦਿੱਤਾ ਸੀ । ਪੁਲਿਸ ਨੇ ਗ੍ਰਿਫ਼ਤਾਰ ਕੀਤੇ 6ਵੇਂ ਦੋਸ਼ੀ ਦੀ ਪਛਾਣ ਆਸ਼ੂਤੋਸ਼ ਦੇ ਰੂਪ 'ਚ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੁਲਤਾਨਪੁਰੀ ਮਾਮਲੇ 'ਚ 6ਵੇਂ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ । ਜਿਸ ਨੇ ਪੁਲਿਸ ਨੂੰ ਪਹਿਲਾਂ ਗਲਤ ਜਾਣਕਾਰੀ ਦਿੱਤੀ ਸੀ ।

ਦੱਸ ਦਈਏ ਕਿ ਮ੍ਰਿਤਕ ਅੰਜਲੀ ਦੀ ਸਹੇਲੀ ਨਿਧਿ, ਜੋ ਕਿ ਇਸ ਘਟਨਾ ਦੀ ਮੁੱਖ ਗਵਾਹ ਹੈ। ਜਿਸ ਨੂੰ ਪੁਲਿਸ ਨੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਸੂਤਰਾਂ ਅਨੁਸਾਰ ਹੁਣ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ 'ਚ ਪੁਲਿਸ ਨੇ ਪਹਿਲਾਂ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ । ਜਿਨ੍ਹਾਂ ਨੇ ਦੋਸ਼ੀ ਆਸ਼ੂਤੋਸ਼ ਦੀ ਕਾਰ ਲਈ ਸੀ । ਪੁਲਿਸ ਨੇ ਕਿਹਾ ਕਿ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ, ਜੋ ਕਿ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਿਲਹਾਲ ਪੁਲਿਸ ਵਲੋਂ ਹਾਲੇ ਵੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।