ਦਿੱਲੀ ਪੁਲਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਲਿਆ ਹਿਰਾਸਤ ‘ਚ, ਕੇਜਰੀਵਾਲ ਦੀ ਗ੍ਰਿਫਤਾਰੀ ਦਾ ਕਰ ਰਹੇ ਸੀ ਵਿਰੋਧ

by jagjeetkaur

ਨਵੀਂ ਦਿੱਲੀ, 22 ਮਾਰਚ 2024 – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ।

ਇਸ ਦੌਰਾਨ ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ ਹੈ।

More News

NRI Post
..
NRI Post
..
NRI Post
..