ਕਾਂਗਰਸ ਸੰਸਦ ਮੈਂਬਰ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਪੁਰੀ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਦਿੱਤਾ ਮੰਗ ਪੱਤਰ

by vikramsehajpal

ਬੁਢਲਾਡਾ (ਕਰਨ) : ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਗੱਠਜੋੜ ਤੋਂ ਬਾਅਦ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਲਗਾਤਾਰ ਬਸਪਾ ਦੇ ਵਰਕਰਾਂ ਤੇ ਖਾਸ ਤੌਰ ਤੇ ਅਨੁਸੂਚਿਤ ਜਾਤੀ ਵਰਗਾਂ ਨੂੰ ਲਗਾਤਾਰ ਨੀਵਾਂ ਦਿਖਾਉਣ ਅਤੇ ਗ਼ੈਰ ਪੰਥਕ ਐਲਾਨਣਗੇ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਵਰਕਰਾਂ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਬਣਦੀ ਕਾਰਵਾਈ ਕਰਨ ਸਬੰਧੀ ਮੰਗ ਪੱਤਰ ਦਿੱਤੇ ਜਾ ਰਹੇ ਹਨ। ਜਿਸ ਤਹਿਤ ਅੱਜ ਸਥਾਨਕ ਥਾਣਾ ਸਿਟੀ ਵਿਖੇ ਹਲਕਾ ਇੰਚਾਰਜ ਡਾ ਨਿਸ਼ਾਨ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਵਰਕਰਾਂ ਵੱਲੋਂ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਖ਼ਿਲਾਫ਼ ਬਣਦੀ ਕਾਰਵਾਈ ਕਰਨ ਲਈ ਮੰਗ ਪੱਤਰ ਐੱਸਪੀ ਸਤਨਾਮ ਸਿੰਘ ਨੂੰ ਦਿੱਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਡਾ ਨਿਸ਼ਾਨ ਸਿੰਘ ਨੇ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰ ਬਿੱਟੂ ਵੱਲੋਂ ਇਨ੍ਹਾਂ ਨੂੰ ਅਪਵਿੱਤਰ ਅੈਲਾਨ ਕੇ ਗੁਰੂ ਸਾਹਿਬਾਨ ਦੇ ਫ਼ਲਸਫੇ ਤੋਂ ਨਿਖੇੜਨ ਦਾ ਕੰਮ ਕੀਤਾ ਹੈ। ਇਸ ਤੋ ਇਲਾਵਾ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋ ਪੰਥਕ ਅਤੇ ਗ਼ੈਰ ਪੰਥਕ ਦਾ ਮੁੱਦਾ ਖੜ੍ਹਾ ਕਰਕੇ ਇਨ੍ਹਾਂ ਲੋਕਾਂ ਨੂੰ ਪੰਥ ਦੇ ਦਾਇਰੇ ਤੋਂ ਬਾਹਰ ਖਡ਼੍ਹਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਬਸਪਾ ਦੇ ਬਾਨੀ ਸ੍ਰੀ ਕਾਂਸ਼ੀ ਰਾਮ ਜਿਨ੍ਹਾਂ ਨੇ ਪਾਰਲੀਮੈਂਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਉਨ੍ਹਾਂ ਦਾ ਚੋਣ ਮੈਨੀਫੈਸਟੋ ਕਿਹਾ ਸੀ ਅਤੇ ਅਤੇ ਗੁਰੂ ਸਹਿਬਾਨ ਦੇ ਫਲਸਫੇ ਨੂੰ ਦੇਸ਼ ਭਰ ਵਿੱਚ ਲਾਗੂ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਨੇ ਕਿਹਾ ਹੈ ਕਿ ਕਾਂਗਰਸ ਤੇ ਭਾਜਪਾ ਦੇ ਇਨ੍ਹਾਂ ਲੀਡਰਾਂ ਵੱਲੋਂ ਸਦੀਆਂ ਤੋਂ ਲਤਾੜੇ ਲੋਕਾਂ ਨੂੰ ਅਪਮਾਨਿਤ ਕਰਨ ਵਾਲੇ ਬਿਆਨ ਦੇ ਕੇ ਉਨ੍ਹਾਂ ਦੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਆਗੂਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਵਰਕਰ ਆਦਿ ਹਾਜ਼ਰ ਸਨ।

ਫੋਟੋ ਬੁਢਲਾਡਾ: ਕਾਂਗਰਸ ਅਤੇ ਭਾਜਪਾ ਦੇ ਲੀਡਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਦਿੰਦੇ ਹੋਏ।