ਮਾਲਵਿੰਦਰ ਸਿੰਘ ਨੂੰ ਲੈ ਨਵਜੋਤ ਸਿੱਧੂ ਦੀ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ

by vikramsehajpal

ਅੰਮ੍ਰਿਤਸਰ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਘੂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੇ ਕੁਝ ਦਿਨ ਪਹਿਲਾਂ 4 ਸਲਾਹਕਾਰ ਨਿਯੁਕਤ ਕੀਤੇ ਹਨ, ਜਿਨ੍ਹਾਂ ’ਚ ਸਾਬਕਾ ਰਜਿਸਟਰਾਰ ਮਾਲਵਿੰਦਰ ਸਿੰਘ ਮੱਲੀ ਵੀ ਸ਼ਾਮਲ ਹਨ। ਇਸੇ ਰੋਸ ’ਚ ਭਾਰਤੀ ਯੁਵਾ ਮੋਰਚਾ ਵਲੋਂ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਾਲਵਿੰਦਰ ਸਿੰਘ ਮੱਲੀ ਨੇ ਕਸ਼ਮੀਰ ਦੇ ਸਬੰਧ ’ਚ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾਈ ਹੈ, ਜਿਸ ਤੋਂ ਕਾਂਗਰਸ, ਸਿੱਧੂ ਅਤੇ ਉਸ ਦੀ ਟੀਮ ਦੀ ਅਸਲੀਅਸ ਸਾਹਮਣੇ ਆਈ ਹੈ। ਦੂਜੇ ਪਾਸੇ ਸਿੱਧੂ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ, ਜੋ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦਾ ਕੰਮ ਕਰ ਰਹੀ ਹੈ।

ਪੁਲਸ ਵਲੋਂ ਬੈਰੀਕੇਡ ਵੀ ਲਗਾਏ ਗਏ ਹਨ, ਜਿਸ ਦੇ ਬਾਵਜੂਦ ਪੁਲਸ ਮੁਲਾਜ਼ਮਾਂ ਅਤੇ ਯੁਵਾ ਮੋਰਚਾ ਦੇ ਆਗੂਆਂ 'ਚ ਕਾਫ਼ੀ ਧੱਕਾ-ਮੁੱਕੀ ਹੋਈ ਅਤੇ ਯੁਵਾ ਮੋਰਚਾ ਦੇ ਆਗੂਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਾ। ਯੁਵਾ ਮੋਰਚਾ ਦੇ ਆਗੂ ਕੱਪੜੇ ਉਤਾਰ ਕੇ ਪ੍ਰਦਰਸ਼ਨ ਕਰ ਰਹੇ ਹਨ।

More News

NRI Post
..
NRI Post
..
NRI Post
..