ਸਮਾਜ ਵਿੱਚ ਚੰਗੀ ਸਿਹਤ ਦੇ ਪ੍ਰਸਾਰ ਲਈ ਸਾਰੇ ਮਿਲ ਕੇ ਕੰਮ ਕਰਨ ਡਿਪਟੀ ਕਮਿਸ਼ਨਰ

by mediateam

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਬਹੁਤ ਸਾਰੀਆਂ ਮੁਫਤ ਸਿਹਤ ਸਹੂਲਤਾਂ ਮਿਲੀਆਂ ਹਨ ਤੇ ਇਨ੍ਹਾਂ ਸਹੂਲਤਾਂ ਦੀ ਉਨ੍ਹਾਂ ਤੱਕ ਪਹੁੰਚ ਜਰੂਰੀ ਹੈ। ਇਹ ਸ਼ਬਦ ਡਿਪਟੀ ਕਮਿਸ਼ਨਰ ਇੰਜੀ. ਦਵਿੰਦਰਪਾਲ ਸਿੰਘ ਖਰਬੰਦਾ ਨੇ ਜਿਲਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਸਮਾਜ ਵਿੱਚ ਚੰਗੀ ਸਿਹਤ ਦੇ ਪ੍ਰਸਾਰ ਲਈ ਸਾਰੇ ਰਲ ਮਿਲ ਕੇ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਜੋਰ ਦਿੱਤਾ ਕਿ ਜਿਲੇ ਦੀ ਸੈਕਸ਼ ਰੇਸ਼ੋ ਨੂੰ ਵਧਾਇਆ ਜਾਏ। ਇਸ  ਵਾਸਤੇ ਸਰਕਾਰੀ ਤੇ ਗੈਰ ਸਰਕਾਰੀ ਸੰਗਠਨ ਮਿਲ ਕੇ ਕੰਮ ਕਰਨ ਤਾਂ ਜੋ ਜੇਕਰ ਕੋਈ ਕਮੀ ਹੈ ਤਾਂ ਸਾਰਿਆਂ ਦੇ ਸਹਿਯੋਗ ਨਾਲ ਉਸ ਵਿੱਚ ਸੁਧਾਰ ਲਿਆਇਆ ਜਾ ਸਕੇ।ਇਸ ਮੌਕੇ ਤੇ ਇੱਕ 24 ਣ 7 ਪੀ.ਐੱਨ.ਡੀ.ਟੀ. ਕਮੇਟੀ ਦਾ ਗਠਨ ਵੀ ਕੀਤਾ ਗਿਆ।  ਉਨ੍ਹਾਂ ਇਹ ਵੀ ਕਿਹਾ ਕਿ ਫ੍ਰੀ  ਐਨੂਅਲ ਪ੍ਰੀਵੈਂਟਿਵ ਹੈਲਥ ਚੈਕਅੱਪ ਸਕੀਮ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਮਿਲਣਾ ਚਾਹੀਦਾ ਹੈ।

ਇਸ ਮੌਕੇ ਤੇ ਏ.ਡੀ.ਸੀ. ਅਵਤਾਰ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।  ਇਸ ਮੌਕੇ ਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਸਿਹਤ ਵਿਭਾਗ ਵੱਲੋਂ ਮੀਟਿੰਗ ਦੇ ਏਜੰਡੇ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿਹਤ ਮਨੁੱਖੀ ਜੀਵਨ ਨਾਲ ਜੁੜਿਆ ਮਹੱਤਵਪੂਰਨ ਵਿਸ਼ਾ ਹੈ ਤੇ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਦੌਰਾਨ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਤਹਿਤ ਦਿੱਤੀਆਂ ਜਾ ਰਹੀਆਂ ਵੱਖੋ ਵੱਖ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਸਿਹਤ ਸਕੀਮਾਂ ਦੀ ਆਮ ਜਨਤਾ ਤੱਕ ਪਹੁੰਚ ਲਈ ਜਾਗਰੂਕਤਾ ਜਰੂਰੀ ਹੈ ਇਸ ਲਈ ਇਸ ਦਿਸ਼ਾ ਵਿੱਚ ਵੀ ਕੰਮ ਕੀਤਾ ਜਾਏ। ਸਕੂਲ ਹੈਲਥ ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਜੋ ਸਹੂਲਤਾਂ ਮਿਲਦੀਆਂ ਹਨ ਅਤੇ ਜਦ ਵੀ ਸਕੂਲ ਹੈਲਥ ਟੀਮਾਂ ਸਕੂਲਾਂ ਵਿੱਚ ਵਿਜਿਟ ਕਰਨ ਉਸ ਬਾਰੇ ਪਹਿਲਾਂ ਹੀ ਲੋਕਾਂ ਨੂੰ ਅਵੇਅਰ ਕੀਤਾ ਜਾਏ। 

ਪਿੰਡ ਪੱਧਰ ਤੇ ਨਸ਼ਾ ਵਿਰੋਧੀ ਜਾਗਰੂਕਤਾ ਕੀਤੀ ਜਾਏ ਤੇ ਇਸ ਦੇ ਬੁਰੇ ਪ੍ਰਭਾਵਾਂ ਤੇ ਨਸ਼ਾ ਛਡਾਓ ਪ੍ਰੋਗਰਾਮ, ਓਟ ਕਲੀਨਿਕਾਂ  ਬਾਰੇ ਪ੍ਰਚਾਰ ਸਮੱਗਰੀ ਵੰਡੀ ਜਾਏ।ਇਸ ਦੌਰਾਨ ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ, ਜਨਨੀ ਸੁਰੱਖਿਆ ਯੋਜਨਾ, ਟੀ.ਬੀ. ਕੰਟਰੋਲ ਪ੍ਰੋਗਰਾਮ, ਤੰਬਾਕੂ ਛਡਾਓ ਪ੍ਰੋਗਰਾਮ, ਟੀਕਾਕਰਨ ਪ੍ਰੋਗਰਾਮ, ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈੰਡਨੈੱਸ, ਲੈਪਰੋਸੀ ਪ੍ਰੋਗਰਾਮ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਤੇ ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਸੀਨੀਅਰ ਮੈਡੀਕਲ ਅਫਸਰ ਡਾ. ਰੀਟਾ ਬਾਲਾ, ਜਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ, ਡਾ. ਨਵਪ੍ਰੀਤ ਕੌਰ, ਡਾ. ਸੰਦੀਪ ਧਵਨ, ਡਾ. ਪ੍ਰਿੰਸਜੀਤ ਡਾ. ਸੰਦੀਪ ਭੋਲਾ, ਸੰਦੀਪ ਖੰਨਾ, ਰਾਮ ਸਿੰਘ, ਸੁਦੇਸ਼ ਸ਼ਰਮਾ, ਰਵਿੰਦਰ ਜੱਸਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਂਇੰਦੇ ਹਾਜਰ ਸਨ।