
ਅੰਮ੍ਰਿਤਸਰ (ਨੇਹਾ): ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ l ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਪਰਿਕਰਮਾ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |ਇਸ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋ ਰਣਜੀਤ ਐਵੀਨਿਓ ਵਿਖੇ ਇੱਕ ਪ੍ਰੇਮੀ ਦੇ ਘਰ ਵਿਖੇ ਗਏ ਸਨ। ਜਿਸ ਉਪਰੰਤ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ I