ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਦਿਹਾਂਤ

by mediateam

ਲੰਦਨ , 27 ਨਵੰਬਰ ( NRI MEDIA )

ਲੰਦਨ ਵਿੱਚ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਦਿਹਾਂਤ ਹੋ ਗਿਆ ਹੈ , ਉਹ ਪਿਛਲੇ ਕਈ ਦਿਨਾਂ ਤੋਂ ਲੰਦਨ ਦੇ ਹਸਪਤਾਲ ਵਿੱਚ ਇਲਾਜ ਲਈ ਭਰਤੀ ਸਨ , ਉਨ੍ਹਾਂ ਨੂੰ ਗੰਭੀਰ ਬਿਮਾਰੀ ਦੇ ਚਲਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ , ਜਿਥੇ ਇਕ ਅਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਦੇ ਦੇਹਾਂਤ ਦੀ ਖਬਰ ਸਾਹਮਣੇ ਆਈ ਹੈ , ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਡੇਰਾ ਬਿਆਸ ਦੇ ਸ਼ਰਧਾਲੂਆਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ |


ਵੱਡੀ ਗਿਣਤੀ ਵਿੱਚ ਡੇਰਾ ਬਿਆਸ ਦੇ ਸ਼ਰਧਾਲੂ ਹੁਣ ਲੰਦਨ ਦੇ ਹਸਪਤਾਲ ਵਿੱਚ ਪੁੱਜ ਰਹੇ ਹਨ , ਇਥੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੀ ਮਜੂਦ ਹਨ , ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੀ ਮ੍ਰਿਤਕ ਦੇਹ ਨੂੰ ਡੇਰਾ ਬਿਆਸ ਜ਼ਰੂਰ ਲਿਆਂਦਾ ਜਾਵੇਗਾ ਹਾਲਾਂਕਿ ਡੇਰਾ ਬਿਆਸ ਵਲੋਂ ਇਸ ਉੱਤੇ ਕੋਈ ਵੀ ਬਿਆਨ ਨਹੀਂ ਆਇਆ ਹੈ |

More News

NRI Post
..
NRI Post
..
NRI Post
..