ਡੇਰਾ ਮੁਖੀ ਕੋਈ ਹਾਰਡ ਕੋਰ ਅਪਰਾਧੀ ਨਹੀਂ, ਉਸਨੂੰ ਵੀ ਫਰਲੋ ਦਾ ਅਧਿਕਾਰ : ਖੱਟੜ

by jaskamal

ਨਿਊਜ਼ ਡੈਸਕ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੱਘ ਦੀ ਫਰਲੋ ਦੇ ਪੱਖ 'ਚ ਹਰਿਆਣਾ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਕਤਲ ਕੇਸਾਂ 'ਚ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਹੈ। ਉਸਨੇ ਅਸਲ 'ਚ ਕਤਲ ਨਹੀਂ ਕੀਤੇ ਸਨ, ਉਸ ਨੂੰ ਸਿਰਫ਼ ਸਹਿ-ਦੋਸ਼ੀ ਨਾਲ ਅਪਰਾਧਿਕ ਸਾਜ਼ਿਸ਼ ਰਚਣ ਲਈ ਦੋਸ਼ੀ ਠਹਿਰਾਇਆ ਗਿਆ ਸੀ। ਉਹ ਕੋਈ ਸਖ਼ਤ ਅਪਰਾਧੀ ਨਹੀਂ ਹੈ। ਪੰਜ ਸਾਲ ਜੇਲ੍ਹ ਕੱਟਣ ਕਾਰਨ ਉਸਨੂੰ ਫਰਲੋ ਦਾ ਅਧਿਕਾਰ ਹੈ।

ਡੇਰਾ ਮੁਖੀ ਨੂੰ 21 ਦਿਨਾਂ ਦੀ ਫਰਲੋ 'ਤੇ ਰਿਹਾਅ ਕਰਨ ਦੇ ਫੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਇਸ 'ਤੇ ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਇਰ ਕੀਤੇ ਗਏ ਜਵਾਬ 'ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਡੇਰਾ ਮੁਖੀ ਨੂੰ ਖਾਲਿਸਤਾਨ ਪੱਖੀ ਅਨਸਰਾਂ ਤੋਂ ਵੱਡੇ ਪੱਧਰ 'ਤੇ ਖਤਰਾ ਹੈ। ਇਸ ਕਾਰਨ ਉਨ੍ਹਾਂ ਦੀ ਫਰਲੋ 'ਤੇ ਰਿਹਾਈ ਦੌਰਾਨ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।