ਡੇਰਾ ਮੁਖੀ ਫਿਰ ਆਉਣਗੇ ਬਾਹਰ ?, ਖੜਕਾਇਆ ਹਾਈਕੋਰਟ ਦਾ ਦਰਵਾਜਾ

by vikramsehajpal

ਚੰਡੀਗ੍ਹੜ (ਰਾਘਵ) - ਰਾਮ ਰਹੀਮ ਡੇਰਾ ਸਿਰਸਾ ਮੁਖੀ ਨੇ ਪੰਜਾਬ-ਹਰਿਆਣਾ HC ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਰਾਮ ਰਹੀਮ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ 'ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ, ਜਿਸ 'ਚ ਉਸ ਨੇ ਸ਼ਿਰਕਤ ਕਰਨੀ ਹੈ। ਦੱਸ ਦਈਏ ਕਿ ਇਸ ਦੇ ਜਵਾਬ ਵਿੱਚ ਹਾਈਕੋਰਟ ਨੇ ਕਿਹਾ ਕਿ ਉਹ ਪ੍ਰੋਗਰਾਮ ਮੁਲਤਵੀ ਕਰ ਦੇਣ। ਹਾਈਕੋਰਟ ਨੇ ਗੁੱਸੇ ਭਰੇ ਲਹਿਜੇ ਵਿਚ ਇਹ ਵੀ ਕਿਹਾ ਕਿ ਪਹਿਲਾਂ ਪ੍ਰੋਗਰਾਮ ਦਾ ਆਯੋਜਨ ਕਰ ਲੈਂਦੇ ਹੋ ਤੇ ਫਿਰ ਅਦਾਲਤ ਵਿਚ ਆ ਕੇ ਪਟੀਸ਼ਨ ਦਾਇਰ ਕਰਕੇ ਇਸ ਵਿਚ ਹਿੱਸਾ ਲੈਣ ਲਈ ਦਬਾਅ ਪਾਉਂਦੇ ਹੋ।

ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੁਣ ਇਸ ਅਰਜ਼ੀ 'ਤੇ ਜੁਲਾਈ 'ਚ ਸੁਣਵਾਈ ਕਰੇਗਾ, ਕਿਉਂਕਿ ਇਹ ਕੇਸ ਉਸੇ ਬੈਂਚ 'ਤੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਓਥੇ ਹੀ ਹਾਈਕੋਰਟ ਨੇ ਰਾਮ ਰਹੀਮ ਦੀ ਫਰਲੋ ਦੀ ਅਰਜ਼ੀ 'ਤੇ ਐਸਜੀਪੀਸੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਜਦੋਂ ਜੁਲਾਈ ਵਿਚ ਛੁੱਟੀਆਂ ਖ਼ਤਮ ਹੋਣਗੀਆਂ ਤਾਂ ਸਿਰਫ਼ ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੀ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ।

ਹਰਿਆਣਾ ਸਰਕਾਰ ਨੇ ਹਾਈਕੋਰਟ 'ਚ ਦਾਇਰ ਆਪਣੇ ਜਵਾਬ 'ਚ ਕਿਹਾ ਹੈ ਕਿ ਡੇਰਾ ਮੁਖੀ ਦੀ ਅਰਜ਼ੀ ਆ ਗਈ ਹੈ ਪਰ ਅਜੇ ਤੱਕ ਇਸ 'ਤੇ ਕੋਈ ਫੈਸਲਾ ਨਹੀਂ ਹੋਇਆ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ। ਇਸ ਤੋਂ ਬਾਅਦ ਸੁਣਵਾਈ 2 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ।

More News

NRI Post
..
NRI Post
..
NRI Post
..