ਮੁੱਖ ਮੰਤਰੀ ਬਣਨ ਤੇ ਧਾਮੀ ਪਹਿਲੀ ਵਾਰ ਮਿਲੇ ਪ੍ਰਧਾਨ ਮੰਤਰੀ ਮੋਦੀ ਨਾਲ

by vikramsehajpal

ਉੱਤਰਾਖੰਡ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਧਾਮੀ ਨੇ ਟਵੀਟ ਕੀਤਾ ਕਿ ਅਸੀਂ ਸਾਰਿਆਂ ਦੇ ਪ੍ਰਰੇਣਾ ਸਰੋਤ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਦਿੱਲੀ ਵਿਖੇ ਮਿਲ ਕੇ ਉਨ੍ਹਾਂ ਦਾ ਸਨੇਹ ਰੂਪੀ ਆਸ਼ੀਰਵਾਦ ਪ੍ਰਾਪਤ ਕੀਤਾ। ਸੂਬੇ ਦੇ ਵਿਕਾਸ, ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ, ਚਾਰ ਧਾਮ ਯਾਤਰਾ ਅਤੇ ਕਾਂਵੜ ਯਾਤਰਾ ਦੇ ਵਿਸ਼ੇ ’ਤੇ ਚਰਚਾ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਪ੍ਰਾਪਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਦੇ ਵਿਕਾਸ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਧਾਮੀ ਸ਼ੁੱਕਰਵਾਰ ਨੂੰ ਦਿੱਲੀ ਪਹੁੰਚੇ ਸਨ।

ਉੱਤਰਾਖੰਡ ਦੇ ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਰਾਜਧਾਨੀ ਦਿੱਲੀ ਪਹੁੰਚੇ ਪੁਸ਼ਕਰ ਸਿੰਘ ਧਾਮੀ ਨੇ ਸ਼ਨੀਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਧਾਮੀ ਨੇ ਸੂਬੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਤੋਂ ਇਲਾਵਾ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਅਤੇ ਚਾਰ ਧਾਮ ਯਾਤਰਾ ’ਤੇ ਚਰਚਾ ਕੀਤੀ। ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਦੇ ਵਿਕਾਸ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਧਾਮੀ ਨੇ 4 ਜੁਲਾਈ ਨੂੰ ਉੱਤਰਾਖੰਡ ਦੇ 11ਵੇਂ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੀ ਸੀ। ਊਧਮ ਸਿੰਘ ਨਗਰ ਜ਼ਿਲ੍ਹੇ ਦੇ ਖਟੀਮਾ ਸੀਟ ਤੋਂ ਦੋ ਵਾਰ ਵਿਧਾਇਕ ਨੇ ਤੀਰਥ ਸਿੰਘ ਰਾਵਤ ਦੀ ਥਾਂ ਲਈ ਹੈ। ਮੁੱਖ ਮੰਤਰੀ ਬਣਨ ਤੋਂਬਾਅਦ ਰਾਵਤ ਨੂੰ 6 ਮਹੀਨੇ ਦੇ ਅੰਦਰ ਵਿਧਾਨ ਸਭਾ ਦੀ ਮੈਂਬਰਸ਼ਿਪ ਹਾਸਲ ਕਰਨੀ ਸੀ। ਅਜਿਹਾ ਸੰਭਵ ਨਾ ਹੁੰਦਾ ਵੇਖ ਕੇ ਰਾਵਤ ਨੂੰ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ, ਤਾਂ ਕਿ ਸੂਬੇ ਵਿਚ ਕੋਈ ਸੰਵਿਧਾਇਕ ਸੰਕਟ ਦੀ ਸਥਿਤੀ ਨਾ ਬਣੇ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਧਾਮੀ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਹੋਰ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਕਰਨਗੇ।