ਜ਼ਮਾਨਤ ਤੋਂ ਬਾਅਦ ਵੀ ਜੇਲ੍ਹ ਰਹਿਣਗੇ ਧਰਮਸੋਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਧਰਮਸੋਤ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ ਪਰ ਉਨ੍ਹਾਂ ਨੂੰ ਹਾਲੇ ਵੀ ਜੇਲ੍ਹ ਤੋਂ ਬਾਹਰ ਨਹੀਂ ਕੱਢਿਆ ਗਿਆ ਹੈ। ਦੱਸ ਦਈਏ ਕਿ ਮੋਹਾਲੀ ਅਦਾਲਤ ਵਲੋਂ ਜੋ ਜੇਲ੍ਹ ਪ੍ਰਸ਼ਾਸਨ ਨੂੰ ਫੈਕਸ ਆਈ ਸੀ, ਉਸ 'ਚ ਤੱਥ ਸਹੀ ਨਹੀਂ ਹੈ ਕਿਉਕਿ ਧਰਾਵਾਂ 'ਚ ਵਾਧਾ ਕਰ ਦਿੱਤਾ ਗਿਆ ਹੈ। ਇਸ ਕਾਰਨ ਹੀ ਧਰਮਸੋਤ ਨੂੰ ਬਾਹਰ ਨਹੀਂ ਕੱਢਿਆ ਗਿਆ ਹੈ। ਇਸ ਤੋ ਗੁੱਸੇ 'ਚ ਆਏ ਕਾਂਗਰਸੀ ਵਰਕਰਾਂ ਨੇ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ । ਫਿਲਹਾਲ ਸਾਧੂ ਧਰਮਸੋਤ ਜੇਲ੍ਹ ਵਿੱਚ ਹੀ ਰਹਿਣਗੇ ।