ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਹੋਈ ਸ਼ੁਰੂ

by jagjeetkaur

ਸੂਬੇ ‘ਚ ਝੋਨੇ ਦੀ ਸਿੱਧੀ ਬਿਜਾਈ 15 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਸਰਕਾਰ ਨੇ 2024 ਦੇ ਸੀਜ਼ਨ ਲਈ ਝੋਨੇ ਦੀ ਪਨੀਰੀ ਰਾਹੀ ਬਿਜਾਈ ਲਈ ਤਰੀਕੇ ਦਾ ਐਲਾਨ ਕਰ ਦਿੱਤਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਮੁਤਾਬਕ ਝੋਨੇ ਦੀ ਡੀਐੱਸਆਰ ਵਿਧੀ ਰਾਹੀਂ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਜਦੋਕਿ ਪਨੀਰੀ ਰਾਹੀ ਝੋਨੇ ਦੀ ਬਿਜਾਈ ਲਈ ਵੱਖ-ਵੱਖ ਜ਼ਿਲ੍ਹਿਆਂ ਲਈ ਦੋ ਤਰੀਕਾ ਦਾ ਐਲਾਨ ਕੀਤਾ ਗਿਆ।

11 ਜੂਨ ਨੂੰ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਤੇ ਫਿਰੋਜ਼ਪੁਰ ਜ਼ਿਲ੍ਹਿਆ ‘ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ 15 ਜੂਨ ਤੋਂ ਬਾਕੀ ਜ਼ਿਲ੍ਹਿਆ ਜਿਨ੍ਹਾਂ ‘ਚ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ।