ਭਾਰਤ ਦੀ ਹਾਰ ਤੋਂ ਨਿਰਾਸ਼ ਪ੍ਰਸ਼ੰਸਕਾਂ ਨੇ ਮੈਕਸਵੈੱਲ ਦੀ ਪਤਨੀ ਨੂੰ ਕੀਤਾ ਜ਼ਬਰਦਸਤ ਟ੍ਰੋਲ

by jaskamal

ਪੱਤਰ ਪ੍ਰੇਰਕ : ਵਨਡੇ ਵਿਸ਼ਵ ਕੱਪ 2023 ਦੇ ਫਾਈਨਲ 'ਚ ਆਸਟ੍ਰੇਲੀਆ ਹੱਥੋਂ ਭਾਰਤ ਦੀ ਨਿਰਾਸ਼ਾਜਨਕ ਹਾਰ ਕਾਰਨ ਪ੍ਰਸ਼ੰਸਕ ਕਾਫੀ ਪਰੇਸ਼ਾਨ ਹਨ। ਇਸ ਦੌਰਾਨ ਕਈ ਲੋਕਾਂ ਨੇ ਆਸਟ੍ਰੇਲੀਆਈ ਬੱਲੇਬਾਜ਼ ਗਲੇਨ ਮੈਕਸਵੈੱਲ ਦੀ ਪਤਨੀ ਵਿੰਨੀ ਰਮਨ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਨੂੰ ਖੂਬ ਟ੍ਰੋਲ ਕੀਤਾ। ਜਿਸ ਤੋਂ ਬਾਅਦ ਹੁਣ ਵਿੰਨੀ ਰਮਨ ਦਾ ਦਰਦ ਵੀ ਵੱਧ ਗਿਆ ਹੈ।

ਦਰਅਸਲ, ਟ੍ਰੋਲਰਜ਼ ਨੇ ਸੋਸ਼ਲ ਮੀਡੀਆ ਰਾਹੀਂ ਆਸਟ੍ਰੇਲੀਆਈ ਬੱਲੇਬਾਜ਼ ਗਲੇਨ ਮੈਕਸਵੈੱਲ ਦੀ ਪਤਨੀ ਵਿਨੀ ਰਮਨ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਹਨ। ਆਸਟ੍ਰੇਲੀਆਈ ਬੱਲੇਬਾਜ਼ ਦੀ ਪਤਨੀ ਨੇ ਸੋਸ਼ਲ ਮੀਡੀਆ 'ਤੇ ਆਪਣਾ ਦੁੱਖ ਸਾਂਝਾ ਕਰਦੇ ਹੋਏ ਇਕ ਪੋਸਟ ਸ਼ੇਅਰ ਕੀਤੀ ਹੈ।

ਦੱਸ ਦੇਈਏ ਕਿ ਮੈਕਸਵੈੱਲ ਅਤੇ ਵਿਨੀ ਰਮਨ ਦਾ ਵਿਆਹ 2022 ਵਿੱਚ ਹੋਇਆ ਸੀ। ਵਿੰਨੀ ਭਾਰਤ ਦੇ ਇੱਕ ਤਮਿਲ ਪਰਿਵਾਰ ਨਾਲ ਸਬੰਧਤ ਹੈ। ਮੈਚ ਦੀ ਗੱਲ ਕਰੀਏ ਤਾਂ ਆਸਟ੍ਰੇਲੀਆ ਖਿਲਾਫ ਫਾਈਨਲ ਮੈਚ 'ਚ ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 240 ਦੌੜਾਂ 'ਤੇ ਆਲ ਆਊਟ ਹੋ ਗਈ ਅਤੇ ਟੀਚੇ ਦਾ ਪਿੱਛਾ ਕਰਨ ਉਤਰੀ ਆਸਟ੍ਰੇਲੀਆ ਨੇ 43 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰਕੇ ਮੈਚ ਜਿੱਤ ਲਿਆ।

More News

NRI Post
..
NRI Post
..
NRI Post
..