ਖੇਤੀ ਕਾਨੂੰਨਾਂ ਲੈਕੇ ਖੇਤੀ ਮੰਤਰੀ ਤੋਮਰ ਦਾ ਕਿਸਾਨਾਂ ਨੂੰ ਦੋ ਟੁੱਕ ਜਵਾਬ …!

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ)- ਕਿਸਾਨ ਅੰਦੋਲਨ 53ਵਾਂ ਦਿਨ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਸੰਗਠਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਈ ਦੌਰ ਦੀ ਵਾਰਤਾ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ। ਉਧਰ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਵੀ ਕਿਸਾਨ ਸੰਗਠਨ ਜਿੱਦ ਛੱਡਦੇ ਨਜ਼ਰ ਨਹੀਂ ਆ ਰਹੇ। ਹੁਣ 19 ਜਨਵਰੀ ਨੂੰ ਹੋਣ ਵਾਲੀ ਵਾਰਤਾ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ।

ਤੋਮਰ ਨੇ ਕਿਹਾ ਹੈ ਕਿ ਸਰਕਾਰ ਕੋਈ ਕਾਨੂੰਨ ਬਣਾਉਂਦੀ ਹੈ ਤਾਂ ਉਹ ਪੂਰੇ ਦੇਸ਼ ਦੇ ਲਈ ਹੁੰਦਾ ਹੈ। ਦੇਸ਼ ’ਚ ਕਿਸਾਨਾਂ ਖੇਤੀ ਵਿਗਿਆਨਕਾਂ ਤੇ ਜਾਣਕਾਰਾਂ ਦਾ ਵੱਡਾ ਵਰਗ ਇਨ੍ਹਾਂ ਕਾਨੂੰਨਾਂ ਨਾਲ ਖੁਸ਼ ਹੈ। ਅਜਿਹੇ ’ਚ ਵਿਰੋਧ ਕਰ ਰਹੇ ਕਿਸਾਨਾਂ ਨੂੰ ਹੁਣ ਕਾਨੂੰਨ ਵਾਪਸ ਲੈਣ ਦੀ ਗੱਲ ਨਹੀਂ ਕਰਨਾ ਚਾਹੀਦੇ ਤੇ ਇਸ ਤੋਂ ਇਲਾਵਾ ਉਨ੍ਹਾਂ ਦੀ ਕੋਈ ਮੰਗ ਜਾਂ ਅਪੱਤੀ ਹੈ ਤਾਂ ਸਰਕਾਰ ਖੁੱਲ੍ਹੇ ’ਚ ਗੱਲਬਾਤ ਲਈ ਤਿਆਰ ਹੈ। ਖੇਤਰੀ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਸੁਪਰੀਮ ਕੋਰਟ ਨੇ ਤਿੰਨੇਂ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਲਾ ਦਿੱਤੀ ਹੈ ਤਾਂ ਵਿਰੋਧ ਪ੍ਰਦਰਸ਼ਨ ਜਾਰੀ ਕਰਨਾ ਠੀਕ ਨਹੀਂ ਹੈ।