ਗੁਰਦੁਆਰਾ ਸਾਹਿਬ ‘ਚ ਵਿਅਕਤੀ ਵੱਲੋਂ ਬੇਸ਼ਰਮੀ ਦੀਆਂ ਹੱਦਾਂ ਪਾਰ

by jaskamal

ਪੱਤਰ ਪ੍ਰੇਰਕ : ਮੋਹਾਲੀ ਦੇ ਗੁਰਦੁਆਰਾ ਸਾਹਿਬ ਤੋਂ ਵੱਡੀ ਘਟਨਾ ਸਾਹਮਣੇ ਆਈ ਹੈ। ਮੋਹਾਲੀ 'ਚ ਪੈਂਦੇ ਪਿੰਡ ਸਿਲ 'ਚ ਸਵੇਰੇ 5.30 ਵਜੇ ਦੇ ਕਰੀਬ ਇੱਕ ਘਟਨਾ ਵਾਪਰੀ ਜੋ ਕਿ ਕਾਫੀ ਹੈਰਾਨੀਜਨਕ ਹੈ। ਪਿੰਡ ਸਿਲ ਦੇ ਗੁਰਦੁਆਰਾ ਰਾਮਦਾਸੀਆ ਸਾਹਿਬ 'ਚ ਇਕ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਰਕਰਮਾ ਕਰ ਕੇ ਗ੍ਰੰਥੀ 'ਤੇ ਹਮਲਾ ਕਰ ਦਿੱਤਾ ਅਤੇ ਪਾਠ ਕਰਦੇ ਸਮੇਂ ਗ੍ਰੰਥੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਘਸੀਟ ਕੇ ਲੈ ਗਿਆ ਅਤੇ ਗੁਰੂ ਦੀ ਹਜ਼ੂਰੀ 'ਚ ਉਸ ਦੀ ਕੁੱਟਮਾਰ ਕੀਤੀ। ਦੋਵੇਂ ਇੱਕ ਦੂਜੇ ਨਾਲ ਉਲਝ ਗਏ। ਗ੍ਰੰਥੀ ਨੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਮੁਲਜ਼ਮ ਨੇ ਗੁਰੂ ਦੀ ਹਜ਼ੂਰੀ ਵਿੱਚ ਕੱਪੜੇ ਉਤਾਰਨੇ ਸ਼ੁਰੂ ਕਰ ਦਿੱਤੇ ਅਤੇ ਉਸ ਦੇ ਸਾਰੇ ਕੱਪੜੇ ਲਾਹ ਲਏ। ਫਿਲਹਾਲ ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਜ਼ਮ ਨੇ ਅਜਿਹਾ ਕਿਉਂ ਕੀਤਾ। ਇਹ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਗੁਰਦੁਆਰਾ ਸਾਹਿਬ 'ਚ ਮੁਲਜ਼ਮ ਦੀ ਇਸ ਕਾਰਵਾਈ ਨੂੰ ਲੈ ਕੇ ਪਿੰਡ ਦੇ ਲੋਕਾਂ 'ਚ ਭਾਰੀ ਰੋਸ ਹੈ। ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਗੁਰਦੁਆਰਾ ਸਾਹਿਬ ਪਹੁੰਚ ਗਈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਹਾਲੇ ਤੱਕ ਪੁਲਿਸ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਮਾਮਲਾ ਕਾਫੀ ਸ਼ੱਕੀ ਜਾਪਦਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਸਵੇਰੇ ਗੁਰਦੁਆਰਾ ਸਾਹਿਬ ਵਿੱਚ ਘਟਨਾ ਵਾਪਰੀ ਤਾਂ ਉੱਥੇ ਬਹੁਤੇ ਲੋਕ ਮੌਜੂਦ ਨਹੀਂ ਸਨ।