ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਬੇਅਦਬੀ ਕੇਸ ਸਭ ਤੋਂ ਅਹਿਮ ਨਹੀਂ : ਸਿੱਧੂ

by vikramsehajpal

ਪਟਿਆਲਾ (ਦੇਵ ਇੰਦਰਜੀਤ)- ਬੇਅਦਬੀ ਮਾਮਲੇ 'ਤੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸਿੱਧੇ ਵਾਰ ਕਰਨੇ ਸ਼ੁਰੂ ਕਰ ਦਿੱਤੇ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਕੀਤੇ ਗਏ ਟਵੀਟ ਵਿਚ ਸਿੱਧੂ ਨੇ ਕੈਪਟਨ ਨੂੰ ਸਵਾਲਾਂ ਦੇ ਘੇਰੇ ਵਿੱਚ ਖੜਾ ਕਰ ਦਿੱਤਾ ਹੈ।

ਨਵਜੋਤ ਸਿੰਘ ਸਿੱਧੂ ਨੇ ਟਵੀਟ ਵਿੱਚ ਲਿਖਿਆ ਹੈ "ਕੀ ਸੂਬੇ ਦੇ ਗ੍ਰਹਿ ਮੰਤਰੀ ਦਾ ਵੀ ਓਹਦਾ ਸੰਭਾਲ ਰਿਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਬੇਅਦਬੀ ਕੇਸ ਸਭ ਤੋਂ ਅਹਿਮ ਨਹੀਂ ਸੀ ? ਆਪਣੀ ਜ਼ਿੰਮੇਵਾਰੀ ਕਿਸੇ ਸਿਰ ਮੜ੍ਹਣੀ ਤੇ ਕੇਵਲ ਐਡਵੋਕੇਟ ਜਨਰਲ ਨੂੰ ਹੀ ਬਲੀ ਦਾ ਬੱਕਰਾ ਬਣਾਉਣ ਦਾ ਮਤਲਬ ਹੈ ਨਜ਼ਰਸਾਨੀ ਦਾ ਕੰਟਰੋਲ ਕਾਰਜਕਾਰੀ ਅਥਾਰਟੀ ਦੇ ਹੱਥਾਂ 'ਚ ਨਹੀਂ ਹੈ… ਫਿਰ ਏਜੀ ਦੀ ਲਗਾਮ ਕਿਸ ਦੇ ਹੱਥ ਹੈ ? ਜ਼ਿੰਮੇਵਾਰੀਆਂ ਤੋਂ ਭੱਜਣ ਦੀ ਇਸ ਖੇਡ ਵਿੱਚ ਲੀਗਲ ਟੀਮ ਦੇ ਮੈਂਬਰ ਤਾਂ ਮਹਿਜ਼ ਪਿਆਦੇ ਹਨ।" ਇਸ ਟਵੀਟ 'ਤੇ ਕਈ ਲੋਕਾਂ ਨੇ ਕੁਮੈਂਟ ਕਰਦਿਆਂ ਸਿੱਧੂ ਦੀ ਹਮਾਇਤ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ 'ਤੇ ਸਵਾਲ ਕੀਤੇ ਹਨ।

ਇਸ ਤੋਂ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਟਵੀਟ "ਹਮ ਤੋ ਡੂਬੇਂਗੇ ਤੁਮਹੇਂ ਭੀ ਲੇ ਡੁੱਬੇਗੇ ਸਨਮ" ਨੇ ਕੈਪਟਨ ਸਰਕਾਰ ਦੀਆਂ ਮੁਸ਼ਕਲਾਂ ਵਧਾਈਆਂ ਹਨ ਉੱਥੇ ਹੀ ਲਗਾਤਾਰ ਦੂਸਰੇ ਦਿਨ ਸਿੱਧੂ ਵੱਲੋਂ ਕੈਪਟਨ ਖ਼ਿਲਾਫ਼ ਕੀਤਾ ਗਿਆ ਟਵੀਟ ਸਿਆਸੀ ਵਿਹੜੇ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

More News

NRI Post
..
NRI Post
..
NRI Post
..