ਮੂਰਤੀਆਂ ਨਾਲ ਛੇੜਖਾਨੀ ਕਰ ਕੀਤੀ ਬੇਅਦਬੀ, ਲੋਕਾਂ ’ਚ ਭਾਰੀ ਰੋਸ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੇ ਦਿਨੀਂ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਗਊਆਂ ਦੀਆਂ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਹੁਣ ਗੜ੍ਹਸ਼ੰਕਰ ਦੇ ਪਿੰਡ ਪਦਰਾਣਾ ਅਤੇ ਸਤਨੌਰ ਵਿਖੇ ਮੂਰਤੀਆਂ ਨਾਲ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਪਦਰਾਣਾ ਵਿਖੇ ਬਣੇ ਹੋਏ ਭਗਵਾਨ ਸ਼ੰਕਰ ਦੇ ਮੰਦਰ ਅਤੇ ਪਿੰਡ ਸਤਨੌਰ ਵਿਖੇ ਪੀਰਾਂ ਦੀ ਜਗ੍ਹਾ ’ਤੇ ਮੂਰਤੀਆਂ ਨਾਲ ਛੇੜਖਾਨੀ ਕਰਕੇ ਉਨ੍ਹਾਂ ਨੂੰ ਤੋੜਿਆ ਹੋਇਆ ਸੀ। ਇਸ ਘਟਨਾ ਦੇ ਸਬੰਧ ’ਚ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ।

More News

NRI Post
..
NRI Post
..
NRI Post
..