ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋਈ ਗਰਭਵਤੀ ਨੇ ਲਾਇਆ ਮੌਤ ਨੂੰ ਗਲ਼ੇ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੁੜੀ ਨੇ ਸਹੁਰਿਆਂ ਦੇ ਮਿਹਣਿਆਂ ਤੋਂ ਪਰੇਸ਼ਾਨ ਹੋ ਕੇ ਫਾਹਾ ਲਗਾ ਲਿਆ। ਜਾਣਕਾਰੀ ਅਨੁਸਾਰ ਲੜਕੀ ਸਤਜੀਤ ਕੌਰ ਦੇ ਭਰਾ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਭੈਣ ਦਾ ਵਿਆਹ ਫਰਵਰੀ 2020 'ਚ ਖੇਤੀਬਾੜੀ ਕਰਨ ਵਾਲੇ ਨੌਜਵਾਨ ਪਿੰਡ ਖੇੜੀ ਦੇ ਵਾਸੀ ਨਰਿੰਦਰ ਸਿੰਘ ਨਾਲ ਕੀਤਾ ਸੀ। ਵਿਆਹ ਦੇ ਕੁਝ ਸਮਾਂ ਬਾਅਦ ਹੀ ਲੜਕੀ ਦੇ ਸਹੁਰੇ ਪਰਿਵਾਰ ਦੇ ਮੈਂਬਰ ਉਸਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਏ।

ਇਕ ਸਾਲ ਪਹਿਲੋਂ ਸੁੱਤਜੀਤ ਕੌਰ ਨੇ ਇਕ ਲੜਕੀ ਨੂੰ ਜਨਮ ਦਿੱਤਾ। ਬੇਟੀ ਦੇ ਪੈਦਾ ਹੋਣ ਤੋਂ ਬਾਅਦ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰ ਉਸ ਨੂੰ ਹੋਰ ਜ਼ਿਆਦਾ ਤੰਗ ਕਰਨ ਲੱਗ ਪਏ। ਅਮਨਦੀਪ ਸਿੰਘ ਨੇ ਦੱਸਿਆ ਕਿ ਲੜਕੀ ਫਿਰ ਤੋਂ ਦੋ ਮਹੀਨਿਆਂ ਦੀ ਗਰਭਵਤੀ ਸੀ, ਪਰ ਇਸਦੇ ਬਾਵਜੂਦ ਵੀ ਸਹੁਰੇ ਪਰਿਵਾਰ ਦੇ ਮੈਂਬਰ ਉਸ ਨੂੰ ਤੰਗ ਕਰਦੇ ਰਹੇ।

ਲੜਕੀ ਦੇ ਸਹੁਰੇ ਪਰਿਵਾਰ ਦਾ ਫੋਨ ਆਇਆ ਕਿ ਉਸ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਹੈ। ਥਾਣਾ ਡੇਹਲੋਂ ਦੇ ਇੰਚਾਰਜ ਸੁਖਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਦਾਜ ਹੱਤਿਆ ਦਾ ਮੁਕੱਦਮਾ ਦਰਜ ਕਰ ਲਿਆ ਹੈ । ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

More News

NRI Post
..
NRI Post
..
NRI Post
..