ਡੋਨਾਲਡ ਟਰੰਪ ਨੇ ਇਕ ਵਾਰ ਫਿਰ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੀ ਤਾਰੀਫ ਕੀਤੀ ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੋਨਾਲਡ ਟਰੰਪ ਨੇ ਇਕ ਵਾਰ ਫਿਰ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੀ ਤਾਰੀਫ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਉਹ ਰਾਸ਼ਟਰਪਤੀ ਹੁੰਦੇ ਤਾਂ ਰੂਸ ਕਦੇ ਵੀ ਯੂਕ੍ਰੇਨ ’ਤੇ ਹਮਲਾ ਨਾ ਕਰਦਾ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਰੂਸ-ਯੂਕ੍ਰੇਨ ਯੁੱਧ ’ਤੇ ਕਾਫੀ ਬਿਆਨਬਾਜ਼ੀ ਕਰ ਰਹੇ ਹਨ। ਉਹ ਲਗਭਗ ਹਰ ਬਿਆਨ ’ਚ ਰੂਸ ਦੀ ਤਾਰੀਫ਼ ਕਰ ਰਹੇ ਹਨ ਅਤੇ ਅਮਰੀਕਾ-ਨਾਟੋ ਦੀ ਆਲੋਚਨਾ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਮੱਸਿਆ ਇਹ ਨਹੀਂ ਹੈ ਕਿ ਪੁਤਿਨ ਸਮਾਰਟ ਹਨ, ਬੇਸ਼ੱਕ ਉਹ ਸਮਾਰਟ ਹਨ ਪਰ ਅਸਲ ਸਮੱਸਿਆ ਇਹ ਹੈ ਕਿ ਸਾਡੇ ਨੇਤਾ ਮੂਰਖ ਹਨ।