22 ਮਈ ਤੋਂ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

by jaskamal

ਨਿਊਜ਼ ਡੈਸਕ : ਉੱਤਰਾਖੰਡ 'ਚ 15000 ਹਜ਼ਾਰ ਫੁੱਟ ਦੀ ਉਚਾਈ ’ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਵਾਰ ਸਾਲਾਨਾ ਯਾਤਰਾ ਲਈ 22 ਮਈ ਨੂੰ ਖੋਲ੍ਹੇ ਜਾਣਗੇ। ਇਹ ਫ਼ੈਸਲਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਨਾਲ ਗੱਲਬਾਤ ਕਰਨ ਮਗਰੋਂ ਕੀਤਾ ਗਿਆ ਹੈ।

ਇਹ ਜਾਣਕਾਰੀ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦਿੱਤੀ ਹੈ। ਰੱਖ-ਰਖਾਅ ਦਾ ਕੰਮ ਟਰੱਸਟ ਵੱਲੋਂ ਕੀਤਾ ਜਾ ਰਿਹਾ ਹੈ। ਭਾਰਤੀ ਫੌਜ ਅਪ੍ਰੈਲ ਦੇ ਦੂਜੇ ਹਫਤੇ ਤੋਂ ਗੁਰਦੁਆਰੇ ਦੇ ਅੰਦਰੋਂ ਤੇ ਆਲੇ-ਦੁਆਲੇ ਤੋਂ ਬਰਫ ਹਟਾਉਣੀ ਸ਼ੁਰੂ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਟਰੱਸਟ ਦੇ ਮੈਂਬਰਾਂ ਤੇ ਅਧਿਕਾਰੀਆਂ ਸਮੇਤ ਭਾਰਤੀ ਫੌਜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਤੋਂ ਪਹਿਲਾਂ ਸਮੁੱਚੀ ਸਥਿਤੀ ਦਾ ਜਾਇਜ਼ਾ ਲਿਆ ਤੇ ਉਸ ਤੋਂ ਬਾਅਦ ਉਤਰਾਖੰਡ ਸਰਕਾਰ ਨਾਲ ਵਿਚਾਰ ਕਰਨ ਮਗਰੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਐਤਵਾਰ ਨੂੰ ਸਵੇਰੇ ਸਾਢੇ ਦੱਸ ਵਜੇ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।

More News

NRI Post
..
NRI Post
..
NRI Post
..