ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਭਗਵੰਤ ਮਾਨ ਦਾ ਜਲੰਧਰ ’ਚ ਵੱਡਾ ਐਲਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਮੌਕੇ ਅੱਜ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ। ਡਾ. ਬੀ. ਆਰ. ਅੰਬੇਡਕਰ ਜੀ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਪਣੇ ਸੰਬੋਧਨ ’ਚ ਭਗਵੰਤ ਮਾਨ ਨੇ ਜਨਤਾ ਨੂੰ ਬਾਬਾ ਸਾਹਿਬ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਕਿਹਾ। ਇਥੇ ਉਨ੍ਹਾਂ ਨੇ ਵੱਡੇ ਐਲਾਨ ਕਰਦੇ ਹੋਏ ਕਿਹਾ ਕਿ ਜਲੰਧਰ ਨੂੰ ਬਹੁਤ ਵੱਡੀ ਸਪੋਰਟਸ ਇੰਡਸਟਰੀ ਬਣਾਇਆ ਜਾਵੇਗਾ ਅਤੇ ਡਾ. ਭੀਮ. ਰਾਓ ਅੰਬੇਡਕਰ ਜੀ ਦੇ ਨਾਂ ’ਤੇ ਜਲੰਧਰ ’ਚ ਇਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ।

ਬਾਬਾ ਸਾਹਿਬ ਜੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕੋਲ ਪੈਸੇ ਖ਼ਤਮ ਹੋ ਗਏ ਸਨ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਵਿਦੇਸ਼ ’ਚ ਛੱਡਣੀ ਪਈ ਸੀ। ਫਿਰ ਬਾਅਦ ’ਚ ਵਾਪਸ ਆ ਕੇ ਉਨ੍ਹਾਂ ਨੇ ਪੈਸੇ ਕਮਾਉਣ ਉਪਰੰਤ ਫਿਰ ਵਿਦੇਸ਼ ਜਾ ਕੇ ਪੜ੍ਹਾਈ ਕੀਤੀ। ਬਾਬਾ ਸਾਹਿਬ ਕੋਲ 6 ਡਾਕਟਰ ਦੀਆਂ ਡਿਗਰੀਆਂ ਸਨ। ਬਾਬਾ ਸਾਹਿਬ ਪਿਛੜੇ ਹੋਏ ਲੋਕਾਂ ਅਤੇ ਗਰੀਬਾਂ ਦੇ ਮਸੀਹੇ ਸਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮਸ਼ਹੂਰ ਹੋ ਜਾਂਦੇ ਹਨ, ਤਾਂ ਕਈ ਮਾਪੇ ਆਪਣੇ ਬੱਚਿਆਂ ਦੇ ਨਾਂ ਉਨ੍ਹਾਂ ਦੇ ਨਾਵਾਂ ’ਤੇ ਰੱਖਣ ਲੱਗ ਜਾਂਦੇ ਹਨ।

ਵਿਰੋਧੀਆਂ ’ਤੇ ਨਿਸ਼ਾਨੇ ਲਾਉਂਦੇ ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀਆਂ ਸਹੁੰ ਖਾ ਕੇ ਮੁਕਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਵੀ ਸੰਵਿਧਾਨਿਕ ਤਰੀਕੇ ਨਾਲ ਚੁਣੇ ਹੋਏ ਹਾਂ ਅਤੇ ਅਸੀਂ ਸੰਵਿਧਾਨ ਦੀ ਸਹੁੰ ਚੁੱਕਦੇ ਹਾਂ ਕਿ ਅਸੀਂ ਸੰਵਿਧਾਨ ਸੁਤਾਬਕ ਹਰ ਇਕ ਨਾਲ ਇਨਸਾਫ਼ ਕਰਾਂਗੇ।

More News

NRI Post
..
NRI Post
..
NRI Post
..