ਡਾ. ਧਰਮਵੀਰ ਗਾਂਧੀ ਦਾ ਦਿੱਲੀ ਦੌਰੇ ਨੂੰ ਲੈ ਕੇ ਮਾਨ ਸਰਕਾਰ ’ਤੇ ਵੱਡਾ ਹਮਲਾ,ਕਿਹਾ …

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਭਗਵੰਤ ਮਾਨ ਦੇ ਦੋ ਦਿਨਾਂ ਦਿੱਲੀ ਦੌਰੇ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਡਾ. ਗਾਂਧੀ ਨੇ ਕਿਹਾ ਕਿ ਜੋ ਦਿੱਲੀ ਮਾਡਲ ਪੰਜਾਬ 'ਚ ਲਾਗੂ ਕਰਨ ਦੀਆਂ ਗੱਲਾਂ ਸਰਕਾਰ ਕਰ ਰਹੀ ਹੈ, ਉਸ ਤੋਂ ਕਿਨਾਰਾ ਕੀਤਾ ਜਾਵੇ ਦਿੱਲੀ ਇਕ ਰੈਵੇਨਿਊ ਸਰਪਲੱਸ ਸ਼ਹਿਰ ਹੈ ਜਦਕਿ ਪੰਜਾਬ ਦੇ ਸਿਰ ’ਤੇ ਸਾਢੇ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ, ਇਸ ਗੱਲ ਨੂੰ ਵੀ ਮੱਦੇਨਜ਼ਰ ਰੱਖਣਾ ਚਾਹੀਦਾ ਹੈ। ਦਿੱਲੀ ਮਾਡਲ ਨੂੰ ਇੱਥੇ ਥੌਪਣ ਦੀ ਜ਼ਰੂਰਤ ਨਹੀਂ ਹੈ। ਪੰਜਾਬ ਨੂੰ ਪੰਜਾਬ ਦੇ ਤਰੀਕੇ ਨਾਲ ਹੀ ਚਲਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਵਜੋਤ ਸਿੰਘ ਸਿੱਧੂ ਨੇ ਪਾਵਰ ਪਲਾਂਟਾਂ ਦੇ ਅੱਗੇ ਧਰਨਾ ਦੇ ਕੇ ਸਰਕਾਰ ਉੱਪਰ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਹੈ, ਉਸੇ ਤਰ੍ਹਾਂ ਵਿਰੋਧੀ ਧਿਰ ਦੇ ਹੋਰ ਲੀਡਰਾਂ ਨੂੰ ਵੀ ਸਰਕਾਰ ਉੱਪਰ ਆਪਣੇ-ਆਪਣੇ ਤਰੀਕੇ ਨਾਲ ਦਬਾਅ ਬਣਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਜੋ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਪੀ. ਪੀ. ਏ. ਐਗਰੀਮੈਂਟ ਰੱਦ ਕੀਤਾ ਜਾ ਸਕੇ।