ਡਰੋਨ ਜ਼ਰੀਏ ਆਈ 5 ਪੈਕੇਟ ਹੈਰੋਇਨ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫ਼ਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ 'ਚ ਪਾਕਿਸਤਾਨ ਤੋਂ ਇਕ ਡਰੋਨ ਆਉਣ ਦੀ ਜਾਣਕਾਰੀ ਮਿਲੀ ਹੈ। BSF ਦੀ 136 ਬਟਾਲੀਅਨ ਦੇ ਜਵਾਨਾਂ ਵੱਲੋਂ ਇਸ ਡਰੋਨ 'ਤੇ ਗੋਲੀਬਾਰੀ ਵੀ ਕੀਤੀ ਗਈ ਪਰ ਇਸ ਦੌਰਾਨ ਡਰੋਨ ਕੁਝ ਪੈਕਟ ਬੰਦ ਸਮਾਨ ਸੁੱਟ ਕੇ ਵਾਪਸ ਚਲਾ ਗਿਆ।

BSF ਜਵਾਨਾਂ ਨੂੰ ਇਕ ਖੇਤ 'ਚੋਂ 5 ਪੈਕਟ ਮਿਲੇ , ਜਿਸ 'ਚ ਸਾਢੇ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮਿਲੀ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਕਰੀਬ ਸਾਢੇ 17 ਕਰੋੜ ਰੁਪਏ ਦੱਸੀ ਜਾ ਰਹੀ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।