ਗੱਡੀ ਦੀ ਭੰਨਤੋੜ ਕਰਨ ਦੇ ਸ਼ੱਕ ‘ਚ ਨਸ਼ੇੜੀ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੇ ਪਿੰਡ ਬੁਰਜ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਗੱਡੀ ਦੇ ਭੰਨਤੋੜ ਕਰਨ ਦੇ ਸ਼ੱਕ 'ਚ ਨਸ਼ੇੜੀ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਖਾਲੀ ਘਰ ਵਿਚ ਟੰਗ ਦਿੱਤੀ ਗਈ। ਇਸ ਘਟਨਾ ਬਾਰੇ ਲੋਕਾਂ ਨੂੰ ਪੂਰੇ 3 ਦਿਨ ਬਾਅਦ ਪਤਾ ਲੱਗਾ, ਜਦੋ ਘਰ 'ਚੋ ਬਦਬੂ ਆਉਣ ਲੱਗੀ । ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮ੍ਰਿਤਕ ਨੌਜਵਾਨ ਦੀ ਮਾਂ ਦੀ ਸ਼ਿਕਾਇਤ 'ਤੇ 3 ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ਼ ਕੀਤਾ ਗਿਆ। ਗੁਰਮੀਤ ਕੌਰ ਨੇ ਸ਼ਿਕਾਇਤ 'ਚ ਕਿਹਾ ਕਿ ਉਸ ਦਾ 23 ਸਾਲਾਂ ਨੌਜਵਾਨ ਪ੍ਰਿੰਸਪਾਲ ਸਿੰਘ ਨਸ਼ੇ ਦਾ ਆਦੀ ਸੀ। ਬੀਤੀ ਦਿਨੀਂ ਪ੍ਰਿੰਸ ਤੇ ਮਨਤੇਜ ਸਿੰਘ 'ਤੇ ਨਵੀ ਥਾਰ ਨਾਲ ਭੰਨਤੋੜ ਕਰਨ ਦੇ ਦੋਸ਼ ਲੱਗੇ ਸਨ। ਇਸ ਪਿੱਛੋਂ ਮਨਤੇਜ ਸਿੰਘ ਤੋਂ ਇਲਾਵਾ ਗੁਰਭੇਜ ਸਿੰਘ ਤੇ ਚਮਕੌਰ ਸਿੰਘ ਨੂੰ ਮੋਟਰ 'ਤੇ ਲੈ ਗਏ ,ਜਿੱਥੇ ਉਨ੍ਹਾਂ ਨੇ ਪ੍ਰਿੰਸ ਨਾਲ ਕੁੱਟਮਾਰ ਕੀਤੀ ਤੇ ਉਸ ਦਾ ਕਤਲ ਕਰ ਦਿੱਤਾ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।