ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲਾ ਖੁਦ ਨਸ਼ੇੜੀ!

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲਾ ਪਰਵਿੰਦਰ ਸਿੰਘ ਝੋਟਾ ਖੁਦ ਨਸ਼ੇੜੀ ਨਿਕਲਿਆ ਹੈ। ਦੱਸਿਆ ਜਾ ਰਿਹਾ ਡੋਪ ਟੈਸਟ ਪਾਜ਼ੇਟਿਵ ਆਉਣ ਨਾਲ ਪਰਵਿੰਦਰ ਸਿੰਘ ਬਾਰੇ ਕਈ ਵੱਡੇ ਖ਼ੁਲਾਸੇ ਹੋ ਰਹੇ ਹਨ ।ਡੋਪ ਟੈਸਟ ਪਾਜ਼ੇਟਿਵ ਆਉਣਾ, ਭਾਵ ਉਹ ਖੁਦ ਨਸ਼ੇ ਦਾ ਆਦੀ ਹੈ। ਇਹ ਮੈਡੀਕਲ ਰਿਪੋਰਟ 'ਚ ਪੁਸ਼ਟੀ ਹੋਈ ਹੈ। ਮਾਨਸਾ ਦੇ ਸਰਕਾਰੀ ਹਸਪਤਾਲ 'ਚ ਪਰਵਿੰਦਰ ਸਿੰਘ ਦਾ ਡੋਪ ਟੈਸਟ ਹੋਇਆ ਸੀ, ਜੋ ਹੁਣ ਪਾਜ਼ੇਟਿਵ ਆਇਆ ਹੈ। ਇਸ ਰਿਪੋਰਟ ਤੋਂ ਬਾਅਦ ਪਰਵਿੰਦਰ ਸਿੰਘ ਖ਼ਿਲਾਫ਼ ਕਈ ਸਵਾਲ ਖੜ੍ਹੇ ਹੋ ਰਹੇ ਹਨ ।ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਖ਼ਿਲਾਫ਼ ਕਈ ਧਾਰਾਵਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਪਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਤੋਂ ਬਾਅਦ ਲੋਕਾਂ ਵਲੋਂ ਥਾਣੇ ਦਾ ਘਿਰਾਓ ਕਰਕੇ ਵਿਰੋਧ ਕੀਤਾ ਗਿਆ ।

More News

NRI Post
..
NRI Post
..
NRI Post
..