ਨਸ਼ੇੜੀ ਪਤੀ ਨੇ ਪਤਨੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਨਸ਼ਾ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ,ਆਏ ਦਿਨ ਹੀ ਨਸ਼ੇ ਕਾਰਨ ਕਈ ਨੌਜਵਾਨਾਂ ਦੀਆ ਮੌਤਾਂ ਹੋ ਰਹੀਆਂ ਹਨ। ਨਸ਼ੇੜੀਆਂ ਨੂੰ ਕੁਝ ਪਤਾ ਨਹੀਂ ਲੱਗਦਾ ਕਿ ਉਹ ਨਸ਼ੇ ਦੀ ਹਾਲਤ 'ਚ ਕੀ ਕਰ ਰਹੇ ਹਨ? ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਦੇ ਸੰਤ ਨਗਰ ਤੋਂ ਸਾਹਮਣੇ ਆਇਆ ਹੈ ,ਜਿੱਥੇ ਨਸ਼ੇੜੀ ਪਤੀ ਨੇ ਨਸ਼ੇ ਦੀ ਹਾਲਤ 'ਚ ਆਪਣੀ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਗੰਭੀਰ ਜਖ਼ਮੀ ਹੋਣ ਕਾਰਨ ਪੀੜਤਾ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਪੀੜਤ ਮਹਿਲਾ ਮਨਜੀਤ ਕੌਰ ਨੇ ਕਿਹਾ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਹੈ ਤੇ ਅੱਜ ਉਸ ਨੇ ਨਸ਼ੇ ਦੀ ਹਾਲਤ 'ਚ ਮੇਰੇ ਨਾਲ ਕੁੱਟਮਾਰ ਕੀਤੀ। ਪੀੜਤਾ ਨੇ ਕਿਹਾ ਜਦੋ ਉਸ ਦਾ ਪਤੀ ਉਸ ਨੂੰ ਕੁੱਟ ਰਿਹਾ ਸੀ ਤਾਂ ਉਸ ਦਾ ਸਹੁਰਾ ਪਰਿਵਾਰ ਵੀ ਮੌਕੇ 'ਤੇ ਮੌਜੂਦ ਸੀ ਪਰ ਮੈਨੂੰ ਛਡਵਾਉਣ ਦੀ ਕੋਸ਼ਿਸ਼ ਕਿਸੇ ਨੇ ਨਹੀਂ ਕੀਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।