ਨਸ਼ੇੜੀ ਪੁੱਤ ਨੇ ਕੀਤਾ ਆਪਣੇ ਹੀ ਪਿਓ ਦਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਦਸੋਂ ਤੋਂ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਨਸ਼ੇੜੀ ਪੁੱਤ ਵਲੋਂ ਆਪਣੇ ਹੀ ਪਿਓ ਦਾ ਸਿਰ 'ਤੇ ਲਕੜੀ ਦਾ ਬਾਲਾ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਨੰਦ ਸਿੰਘ ਦੇ ਰੂਪ ਵਿੱਚ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਰਾਮਗੜ੍ਹ ਦੇ ਮ੍ਰਿਤਕ ਨੰਦ ਸਿੰਘ ਦਾ ਕਤਲ ਉਸ ਦੇ ਪੁੱਤ ਹਾਕਾਮ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਕੀਤਾ ਹੈ। ਨਸ਼ੇੜੀ ਪੁੱਤ ਨੇ ਸਿਰ 'ਤੇ ਕਈ ਵਾਰ ਕਰਕੇ ਆਪਣੇ ਪਿਓ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੇ ਦੂਜੇ ਪੁੱਤ ਦੇ ਬਿਆਨਾਂ ਦੇ ਆਧਾਰ 'ਤੇ ਹਾਕਾਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।