ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ 22 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

by jaskamal

ਨਿਊਜ਼ ਡੈਸਕ : ਕੇਸ 'ਚ ਫਸੇ ਅਕਾਲੀ ਨੇਤਾ ਬਿਕਰਮਜੀਤ ਮਜੀਠੀਆ ਮੋਹਾਲੀ ਕੋਰਟ 'ਚ ਪੇਸ਼ ਹੋਏ ਹਨ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਚੜ੍ਹਦੀਕਲਾ 'ਚ ਹਨ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਸਾਰੇ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਐਗਜ਼ਿਟ ਪੋਲ 'ਤੇ ਗੱਲ ਕਰਦਿਆਂ ਅਕਾਲੀ ਨੇਤਾ ਮਜੀਠੀਆ ਨੇ ਕਿਹਾ ਕਿ ਪਿਛਲੀ ਵਾਰ ਵੀ ਆਪ ਨੂੰ 100 ਸੀਟਾਂ ਮਿਲ ਰਹੀਆਂ ਸਨ, ਪਰ ਹੋਇਆ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ।

ਦੱਸ ਦਈਏ ਕਿ ਮਜੀਠੀਆ ਨੂੰ ਜੇਲ੍ਹ 'ਚ ਮਿਲਣ ਲਈ ਕਈ ਅਕਾਲੀ ਆਗੂ ਵੀ ਪਹੁੰਚੇ ਸਨ। ਮਜੀਠੀਆ ਵੱਲੋਂ ਜੇਲ੍ਹ ਦੇ ਬਾਹਰ ਪਹੁੰਚ ਰਹੇ ਅਕਾਲੀ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ ਕਿ ਉਹ ਪੰਜਾਬ ਭਰ 'ਚੋਂ ਇੱਥੇ ਇਕੱਠੇ ਹੋਣ ਦੀ ਬਜਾਏ ਆਪੋ-ਆਪਣੇ ਹਲਕਿਆਂ 'ਚ ਜਾਣ ਅਤੇ ਅਕਾਲੀ ਦਲ ਨੂੰ ਮੁੜ ਸੱਤਾ 'ਚ ਲਿਆਉਣ ਦੀ ਕੋਸ਼ਿਸ਼ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਨ।

  ਮੁਹਾਲੀ ਅਦਾਲਤ ਨੇ  ਬਿਕਰਮ ਸਿੰਘ ਮਜੀਠੀਆ ਨੂੰ  22 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।ਬਿਕਰਮ ਸਿੰਘ ਮਜੀਠੀਆ ਕਹਿਣਾ ਹੈ ਕਿ ਕਾਂਗਰਸ ਸ਼ੁਰੂ ਤੋਂ ਚਾਹੁੰਦੀ ਸੀ ਕਿ ਮੈਂ ਚੋਣ ਨਾ ਲੜ੍ਹ ਸਕਾਂ। ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਅਗਵਾਈ 'ਚ ਚੋਣ ਲੜ ਲਈ, ਸਰਕਾਰਾਂ ਆਪਣਾਂ ਕੰਮ ਕਰਨ ਅਤੇ ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ, ਜਿੱਤ ਸੱਚਾਈ ਦੀ ਹੋਣੀ ਹੈ।