Drug Case : ਸ਼ਰਧਾ ਕਪੂਰ ਦੇ ਭਰਾ ਸਿਧਾਂਤ ਕਪੂਰ ਨੂੰ ਮਿਲੀ ਜ਼ਮਾਨਤ

by jaskamal

ਨਿਊਜ਼ ਡੈਸਕ : ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਸਿਧਾਂਤ ਕਪੂਰ ਨੂੰ ਡਰੱਗ ਮਾਮਲੇ ਵਿੱਚ ਰਾਹਤ ਮਿਲ ਗਈ ਹੈ। ਸਿਧਾਂਤ ਨੂੰ ਬੀਤੇ ਦਿਨ ਬੈਂਗਲੁਰੂ 'ਚ ਨਸ਼ੀਲੇ ਪਦਾਰਥ ਲੈਣ ਦੇ ਇਲਜ਼ਾਮ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਇੱਕ ਹੋਟਲ ਵਿੱਚ ਛਾਪੇਮਾਰੀ ਦੌਰਾਨ ਪਾਰਟੀ 'ਚ ਸਿਧਾਂਤ ਕਪੂਰ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਰ ਕੁਝ ਵਿਅਕਤੀਆਂ ਦੇ ਨਮੂਨੇ ਲਏ ਗਏ ਸਨ। ਇਸ ਤੋਂ ਬਾਅਦ ਸਿਧਾਂਤ ਦਾ ਡਰੱਗ ਟੈਸਟ ਪਾਜ਼ੇਟਿਵ ਪਾਇਆ ਆਇਆ ਹੈ। ਸਿਧਾਂਤ ਦੇ ਨਾਲ ਹੀ ਚਾਰ ਹੋਰ ਵਿਅਕਤੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ।

ਇਸ ਮਾਮਲੇ 'ਚ ਡੀਸੀਪੀ ਈਸਟ ਬੈਂਗਲੁਰੂ ਭੀਮਾਸ਼ੰਕਰ ਗੁਲੇਦ ਨੇ ਦੱਸਿਆ ਕਿ ਸਿਧਾਂਤ ਕਪੂਰ ਤੇ ਚਾਰ ਲੋਕਾਂ ਨੂੰ ਸਟੇਸ਼ਨ ਜ਼ਮਾਨਤ ਉਤੇ ਰਿਹਾਅ ਕਰ ਦਿੱਤਾ ਗਿਆ ਹੈ। ਜਦੋਂ ਉਸ ਨੂੰ ਬੁਲਾਇਆ ਜਾਵੇਗਾ ਤਾਂ ਉਸ ਨੂੰ ਥਾਣੇ ਆਉਣਾ ਪਵੇਗਾ। ਇਸ ਦੇ ਨਾਲ ਹੀ ਪੁਲਿਸ ਦੇ ਡਿਪਟੀ ਕਮਿਸ਼ਨਰ ਡਾ. ਭੀਮਾਸ਼ੰਕਰ ਐਸ. ਗੁਲੇਦ ਨੇ ਕਿਹਾ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਬਾਲੀਵੁੱਡ ਅਦਾਕਾਰ ਸ਼ਕਤੀ ਕਪੂਰ ਦੇ ਬੇਟੇ ਸਿਧਾਂਤ ਕਪੂਰ ਨੇ ਨਸ਼ਾ ਕੀਤਾ ਸੀ। ਉਸ ਦੇ ਖ਼ੂਨ ਦੇ ਨਮੂਨੇ ਲੈ ਕੇ ਜਾਂਚ ਦੀ ਰਿਪੋਰਟ ਤੋਂ ਪਤਾ ਲੱਗਿਆ ਕਿ ਉਸ ਨੇ ਨਸ਼ਾ ਕੀਤਾ ਸੀ। ਉਸ ਨੂੰ ਉਲਸੂਰ ਥਾਣੇ ਲਿਆਂਦਾ ਗਿਆ ਹੈ।