ਡਰੱਗ ਰੈਕੇਟ ਮਾਮਲਾ: ਮੁੜ ‘SIT’ ਸਾਹਮਣੇ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ

by nripost

ਪਟਿਆਲਾ (ਬਲਜਿੰਦਰ) : ਕਰੋੜਾਂ ਰੁਪਏ ਦੇ ਡਰੱਗ ਰੈਕਟ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਅੱਜ ਲਗਾਤਾਰ ਦੂਜੇ ਦਿਨ ਮੁੜ ਐੱਸ. ਆਈ. ਟੀ. ਦੇ ਸਾਹਮਣੇ ਪੇਸ਼ ਹੋਏ ਹਨ। ਲਗਭਗ 11 ਵਜੇ ਉਹ ਐੱਸ. ਆਈ. ਟੀ. ਦੇ ਮੁੱਖ ਦਫਤਰ ਬਾਰਾਂਦਰੀ ਗਾਰਡਨ ਪਟਿਆਲਾ ਵਿਖੇ ਪੇਸ਼ ਹੋਏ ਹਨ, ਜਿੱਥੇ ਐੱਸਆਈਟੀ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਕੱਲ ਵੀ ਬਿਕਰਮ ਸਿੰਘ ਮਜੀਠੀਆ ਤੋਂ ਐੱਸਆਈਟੀ ਨੇ ਕੁਝ ਨਵੇਂ ਤੱਥਾਂ ਬਾਰੇ ਪੁੱਛਗਿੱਛ ਕੀਤੀ ਸੀ ਜਿਸ ਵਿਚ ਮਜੀਠੀਆ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਫਰਮਾਂ ਵਿਚ ਕੁਝ ਸ਼ੱਕੀ ਟਰਾਂਜ਼ੈਕਸ਼ਨਾਂ ਬਾਰੇ ਪੁੱਛਿਆ ਗਿਆ ਸੀ। ਪੁੱਛ-ਪੜਤਾਲ ਵਾਲੀ ਟੀਮ ਵਿਚ ਡੀਆਈਜੀ ਹਰਚਰਨ ਸਿੰਘ ਭੁੱਲਰ, ਆਈਪੀਐੱਸ ਅਧਿਕਾਰੀ ਵਰੁਨ ਸ਼ਰਮਾ, ਐੱਸਪੀ (ਡੀ) ਯੋਗੇਸ਼ ਸ਼ਰਮਾ, ਇੰਸਪੈਕਟਰ ਦਰਬਾਰਾ ਸਿੰਘ ਏਡੀਏ ਅਨਮੋਲਜੀਤ ਸਿੰਘ ਆਦਿ ਵੀ ਸ਼ਾਮਲ ਰਹੇ।

More News

NRI Post
..
NRI Post
..
NRI Post
..