Drugs Case : ਬਿਕਰਮ ਸਿੰਘ ਮਜੀਠੀਆ ਦੀ ਸੁਣਵਾਈ 21 ਅਪ੍ਰੈਲ ਤੱਕ ਟਲੀ

by jaskamal

ਨਿਊਜ਼ ਡੈਸਕ : ਡਰੱਗ ਕੇਸ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਹੁਣ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ 'ਤੇ 21 ਅਪ੍ਰੈਲ ਨੂੰ ਸੁਣਵਾਈ ਕਰੇਗੀ। ਮਜੀਠੀਆ ਦੇ ਵਕੀਲ ਨੇ ਕਿਹਾ ਕਿ ਮੇਰੇ ਮੁਵੱਕਿਲ ਲੰਬੇ ਸਮੇਂ ਤੋਂ ਹਿਰਾਸਤ 'ਚ ਹੈ ਤੇ ਜਲਦੀ ਸੁਣਵਾਈ ਕੀਤੀ ਜਾਵੇ। ਦੋਵੇਂ ਧਿਰਾਂ ਸੁਣਨ ਮਗਰੋਂ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ 21 ਅਪ੍ਰੈਲ ਨੂੰ ਸੁਣਵਾਈ ਹੋਵੇਗੀ।

 ਤੁਹਾਨੂੰ ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ 'ਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ ਜਿਸ ਤੋਂ ਬਾਅਦ ਉਸ ਦੇ ਕੱਲ੍ਹ ਆਤਮ ਸਮਰਪਣ ਕਰਨ ਦੀ ਗੱਲ ਚੱਲ ਰਹੀ ਸੀ ਪਰ ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਅੱਜ ਆਤਮ ਸਮਰਪਣ ਕੀਤਾ ਗਿਆ ਸੀ।

More News

NRI Post
..
NRI Post
..
NRI Post
..