DSGMC ਨੇ ਜਥੇਦਾਰ ਗਿਆਨੀ ਭਾਈ ਹਰਪ੍ਰੀਤ ਸਿੰਘ ਸਾਹਮਣੇ ਚੁੱਕਿਆ ਗੁਰਬਾਣੀ ਨਾਲ ਛੇੜਛਾੜ ਦਾ ਮਸਲਾ

by jaskamal

ਨਿਊਜ਼ ਦੇਸ (ਰਿੰਪੀ ਸ਼ਰਮਾ) : ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਵਿਖੇ ਲਿਖੇ ਜਾ ਰਹੇ ਨੌਵੇਂ ਮਹੱਲੇ ਦੇ ਸ਼ਲੋਕਾਂ ਵਿੱਚ ਲਗਾਂ ਮਾਤਰਾਵਾਂ ਦੀਆਂ ਗਲਤੀਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਕੁਝ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਦਿੱਲੀ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਭਾਈ ਹਰਪ੍ਰੀਤ ਸਿੰਘ ਕੋਲ ਇਸ ਮੁੱਦੇ ਉੱਤੇ ਵਿਚਾਰ ਚਰਚਾ ਕੀਤੀ। ਭਾ

ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ ਦਾ ਕਹਿਣਾ ਹੈ ਕਿ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਅਰਜ਼ੀ ਲੈ ਕੇ ਆਏ ਸਨ ਕਿ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਗੁਰਬਾਣੀ ਦੇ ਸ਼ਲੋਕ ਲਿਖੇ ਜਾ ਰਹੇ ਹਨ ਉਨ੍ਹਾਂ ਵਿੱਚ ਲਗਾਂ ਮਾਤਰਾਵਾਂ ਦੀਆਂ ਗਲਤੀਆਂ ਹਨ ਉਨ੍ਹਾਂ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਾਰੇ ਸਬੂਤ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਪੇਸ਼ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਗੁਰਬਾਣੀ ਲਿਖਣ ਵਿੱਚ ਜਿਹੜੀਆਂ ਗਲਤੀਆਂ ਹਨ ਉਨ੍ਹਾਂ ਨੂੰ ਠੀਕ ਕੀਤਾ ਜਾਵੇ।