‘ਪੈਂਟਾਂ ਗਿੱਲੀਆਂ ਕਰਨ’ ਵਾਲੇ ਬਿਆਨ ‘ਤੇ DSP ਦੀ ਸਿੱਧੂ ਨੂੰ ਤਾੜਨਾ, ਕਿਹਾ-ਬਗ਼ੈਰ ਪੁਲਿਸ ਦੇ ਤੁਹਾਡੀ ਰਿਕਸ਼ੇ ਵਾਲਾ ਨਾ ਸੁਣੇ…

by jaskamal

ਨਿਊਜ਼ ਡੈਸਕ (ਜਸਕਮਲ) : ਚੰਡੀਗੜ੍ਹ ਪੁਲਿਸ ਦੇ ਡੀਐੱਸਪੀ ਦਿਲਸ਼ੇਰ ਚੰਦੇਲ ਨੇ ਸ਼ਨਿਚਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਰੈਲੀ ਦੌਰਾਨ ਕਥਿਤ ਤੌਰ 'ਤੇ ਆਪਣੀ ਪਾਰਟੀ ਦੇ ਵਰਕਰਾਂ ਨੂੰ 'ਪੁਲਿਸ ਦੀਆਂ ਪੈਂਟਾਂ ਗਿੱਲੀਆਂ ਕਰਨ' ਬਾਰੇ ਕਹਿਣ 'ਤੇ ਸਖ਼ਤ ਤਾੜਨਾ ਕੀਤੀ ਹੈ। ਡੀਐੱਸਪੀ ਚੰਦੇਲ ਨੇ ਵੀਡੀਓ ਰਾਹੀਂ ਸਿੱਧੂ ਨੂੰ ਜਵਾਬ ਦਿੱਤਾ ਹੈ।

ਚੰਦੇਲ ਨੇ ਕਿਹਾ ਕਿ ਇਕ ਵੀਡੀਓ ਵਾਇਰਲ ਹੋਈ ਹੈ ਜਿਸ 'ਚ ਸਿੱਧੂ ਨੇ ਚੰਡੀਗੜ੍ਹ 'ਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲਿਸ ਦਾ ਮਜ਼ਾਕ ਉਡਾਇਆ ਤੇ ਕਥਿਤ ਤੌਰ 'ਤੇ ਆਪਣੀ ਪਾਰਟੀ ਦੇ ਵਰਕਰਾਂ ਨੂੰ "ਪੁਲਿਸ ਵਾਲਿਆਂ ਦੀਆਂ ਪੈਂਟਾਂ ਗਿੱਲੀਆਂ ਕਰਨ" ਲਈ ਕਿਹਾ। ਸਿਆਸਤਦਾਨਾਂ ਨੂੰ ਸੁਰੱਖਿਆ ਬਲਾਂ ਦੀਆਂ ਕੁਰਬਾਨੀਆਂ ਨੂੰ ਨਹੀਂ ਭੁੱਲਣਾ ਚਾਹੀਦਾ। ਵੀਡੀਓ 'ਚ ਚੰਦੇਲ ਨੇ ਸਿੱਧੂ ਨੂੰ ਤਾੜਨਾ ਕਰਦੇ ਹੋਏ ਕਿਹਾ- ‘ਪੁਲਿਸ ਸੁਰੱਖਿਆ ਤੋਂ ਬਿਨਾਂ ਰਿਕਸ਼ਾ ਚਾਲਕ ਵੀ ਉਨ੍ਹਾਂ ਦੀ ਨਹੀਂ ਸੁਣੇਗਾ।’ ਉਨ੍ਹਾਂ ਕਿਹਾ, ‘ਰਾਜਨੇਤਾਵਾਂ ਨੂੰ ਡਿਊਟੀ ‘ਤੇ ਮੌਜੂਦ ਪੁਲਿਸ ਵਾਲਿਆਂ ਦਾ ਇਸ ਤਰ੍ਹਾਂ ਮਜ਼ਾਕ ਨਹੀਂ ਬਣਾਉਣਾ ਚਾਹੀਦਾ।