ਭੈਣ ਦੇ ਚਰਿੱਤਰ ‘ਤੇ ਸ਼ੱਕ ਹੋਣ ਕਾਰਨ ਭਰਾ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਵੱਡੇ ਭਰਾ ਨੇ ਆਪਣੀ ਭੈਣ ਦਾ ਦਾਤ ਨਾਲ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਅਨੁਸਾਰ ਇਹ ਕਤਲ ਅਣਖ ਖ਼ਾਤਰ ਕੀਤਾ ਗਿਆ । ਮ੍ਰਿਤਕਾ ਅੰਜੂ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਜਿਸ ਸਮੇ ਭਰਾ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ, ਉਸ ਸਮੇ ਘਰ ਵਿਚ ਦੋਵੇ ਇੱਕਲੇ ਮੌਜੂਦ ਸਨ ,ਜਦਕਿ ਉਨ੍ਹਾਂ ਦੀ ਮਾਂ ਖੇਤਾਂ 'ਚ ਕੰਮ ਕਰਨ ਲਈ ਗਈ ਹੋਈ ਸੀ ।

ਪੁਲਿਸ ਅਧਿਕਾਰੀ ਅਨੁਸਾਰ ਪਿੰਡ ਵਾਸੀ ਕੁਲਵਿੰਦਰ ਸਿੰਘ ਨੇ ਆਪਣੇ ਤੋਂ 2 ਸਾਲ ਛੋਟੀ ਭੈਣ ਅੰਜੂ ਦਾ ਸਵੇਰੇ ਪੱਠੇ ਵੱਢਣ ਵਾਲੇ ਟਾਕੇ ਨਾਲ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ । ਮ੍ਰਿਤਕਾ ਅੰਜੂ ਦੀ ਉਮਰ 17 ਸਾਲ ਦੱਸੀ ਜਾ ਰਹੀ ਹੈ, ਜਦਕਿ ਦੋਸ਼ੀ ਭਰਾ ਦੀ ਉਮਰ 19 ਸਾਲ ਹੈ। ਮੁਢੱਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਭਰਾ ਨੂੰ ਆਪਣੀ ਭੈਣ ਦੇ ਚਰਿੱਤਰ 'ਤੇ ਸ਼ੱਕ ਸੀ, ਜਿਸ ਲਈ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ