ਤੇਜ਼ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਹੋਇਆ ਬਰਬਾਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਬੀਤੀ ਰਾਤ ਹੋਈ ਤੇਜ਼ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਿਆ ਹਨ। ਦੱਸਿਆ ਜਾ ਰਿਹਾ ਬੇਮੌਸਮੀ ਬਾਰਿਸ਼ ਹੋਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਕਣਕ, ਸਰੋਂ, ਆਲੂ ਸਮੇਤ ਕਈ ਫਸਲਾਂ ਦਾ ਨੁਕਸਾਨ ਹੋਇਆ ਹੈ । ਕਿਸਾਨਾਂ ਨੇ ਚਿੰਤਾ ਜਤਾਉਂਦੇ ਕਿਹਾ ਕਿ ਪਹਿਲਾਂ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਕਿਸਾਨਾਂ ਨੂੰ ਤਬਾਹ ਕਰ ਦਿੱਤਾ ਸੀ ਤੇ ਹੁਣ ਬਾਰਿਸ਼ ਦਾ ਡਰ ਸਤਾਉਣ ਲੱਗ ਗਿਆ । ਕਿਸਾਨਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।

ਦੱਸ ਦਈਏ ਕਿ ਬੀਤੀ ਰਾਤ ਪਈ ਭਾਰੀ ਬਾਰਿਸ਼ ਗਰੀਬ ਪਰਿਵਾਰਾਂ ਦੇ ਘਰ ਕਹਿਰ ਬਣ ਕੇ ਆਈ। ਇਸ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਉਨ੍ਹਾਂ ਦੀ ਕੁਝ ਗਾਵਾਂ ਦੀ ਮੌਤ ਹੋ ਗਈ । ਬਾਰਿਸ਼ ਹੋਣ ਕਾਰਨ ਸਭ ਤੋਂ ਵੱਧ ਨੁਕਸਾਨ ਫਾਜ਼ਿਲਕਾ, ਮੋਗਾ, ਜਲੰਧਰ, ਅੰਮ੍ਰਿਤਸਰ, ਫਿਰੋਜ਼ਪੁਰ ਵਿਖੇ ਹੋਇਆ ਹੈ ।ਉੱਥੇ ਹੀ ਪੰਜਾਬ ਸਰਕਾਰ ਵਲੋਂ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਗਿਆ।