ਤਨਖਾਹਾਂ ਨਾ ਮਿਲਣ ਦੇ ਰੋਸ ‘ਚ ਘੇਰੇ ਮੰਤਰੀ ਨਿੱਜਰ ਸਾਬ੍ਹ, ਪੜੋ ਪੂਰੀ ਖ਼ਬਰ

by jaskamal

ਨਿਊਜ਼ ਡੈਸਕ (ਸਿਮਰਨ) : ਅੰਮ੍ਰਿਤਸਰ 'ਚ ਪਿੱਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ 'ਚ ਅੱਜ ਲੈਬ ਟੈਕਨੀਸ਼ੀਅਨਾਂ ਨੇ ਕੈਬਿਨਟ ਮੰਤਰੀ ਇੰਦਰਬੀਰ ਨਿੱਜਰ ਨੂੰ ਘੇਰ ਲਿਆ। ਜਾਣਕਾਰੀ ਮੁਤਾਬਕ ਕੈਬਿਨਟ ਮੰਤਰੀ ਇੰਦਰਬੀਰ ਨਿੱਜਰ ਅੰਮ੍ਰਿਤਸਰ ਦੇ ਇੱਕ ਸਮਾਗਮ 'ਚ ਪਹੁੰਚੇ ਸਨ, ਜਿਥੇ ਕਿ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਘੇਰ ਲਿਆ। ਉਨ੍ਹਾਂ ਮੰਗ ਕਿ ਸਾਡੀਆਂ ਤਨਖਾਹਾਂ ਬਹਾਲ ਕਰੋ ਤਾ ਜੋ ਸਾਨੂ ਆ ਰਹੀਆਂ ਮੁਸ਼ਕਲਾਂ ਦਾ ਸਾਮਣਾ ਨਾ ਕਰਨਾ ਪਵੇ।

ਇਸ ਮੌਕੇ ਗੱਲਬਾਤ ਦੌਰਾਨ ਗੁੱਸੇ ਵਿੱਚ ਆਏ ਲੈਬ ਟੈਕਨੀਸ਼ਨਾਂ ਨੇ ਕਿਹਾ ਕਿ ਤਨਖਾਹਾਂ ਨਾ ਮਿਲਣ ਕਰਕੇ ਉਨ੍ਹਾਂ ਵੱਲੋਂ ਬਹੁਤ ਸਾਰੇ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਮੰਤਰੀ ਸਾਹਿਬ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਸੀ ਪਰ ਕੋਈ ਹੱਲ ਨਹੀਂ ਨਿਕਲਿਆ।

ਉਨ੍ਹਾਂ ਕਿਹਾ ਕਿ ਅੱਜ ਚਾਰ ਮਹੀਨੇ ਬਾਅਦ ਦੁਬਾਰਾ ਮੰਤਰੀ ਸਾਹਿਬ ਨੂੰ ਯਾਦ ਕਰਵਾਇਆ ਹੈ ਕਿ ਉਨ੍ਹਾਂ ਦੀਆਂ ਮੰਗ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਤਨਖਾਹਾਂ ਉਡੀਕ ਉਡੀਕ ਕੇ ਅੱਜ ਉਨ੍ਹਾਂ ਵੱਲੋਂ ਸਟਰਾਈਕ ਕਰ ਦਿੱਤੀ ਗਈ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤਕ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲਦੀਆਂ ਉਦੋਂ ਤੱਕ ਉਨ੍ਹਾਂ ਦਾ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।