ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੱਟੀ ਦੇ ਪਿੰਡ ਸੈਦਪੁਰ ਤੋਂ ਦਿਲ- ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਰਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਜਗਰੂਪ ਸਿੰਘ ਵਾਸੀ ਸੈਦਪੁਰ ਦੇ ਰੂਪ 'ਚ ਹੋਈ ਹੈ। ਜਿਸ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਉੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।ਮ੍ਰਿਤਕ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਵਾਸੀ ਜਜਬੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਜਗਰੂਪ 'ਤੇ ਹਮਲਾ ਕੀਤਾ, ਜਦਕਿ ਜਗਰੂਪ ਖੇਡ ਜੇ ਵਾਪਸ ਘਰ ਜਾ ਰਿਹਾ ਸੀ। ਇਸ ਦੌਰਾਨ ਹੀ ਰਸਤੇ ਵੀ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਸਮੇ ਉਸ ਦਾ 5 ਸਾਲਾਂ ਮੁੰਡਾ ਵੀ ਨਾਲ ਸੀ। ਮ੍ਰਿਤਕ ਦੇ ਪਿਤਾ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।