ਪੁਰਾਣੀ ਰੰਜਿਸ਼ ਕਾਰਨ 2 ਧਿਰਾਂ ਹੋਈਆਂ ਆਹਮੋ -ਸਾਹਮਣੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਲੰਮਾ ਪਿੰਡ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਕਾਰਨ 2 ਧਿਰਾਂ ਆਹਮੋ- ਸਾਹਮਣੇ ਹੋ ਗਈਆਂ। ਇਸ ਦੌਰਾਨ ਗਲੀ- ਗਲੋਚ ਤੋਂ ਬਾਅਦ ਇੱਕ ਧਿਰ ਦੇ ਨੌਜਵਾਨਾਂ ਵਲੋਂ ਦੂਜੇ ਧਿਰ 'ਤੇ ਹਮਲਾ ਕੀਤਾ ਗਿਆ । ਰੈਸਟੋਰੈਂਟ ਦੇ ਮਾਲਕ ਦੀ ਗੱਡੀ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ ,ਜਦਕਿ ਜਿਸ ਧਿਰ 'ਤੇ ਸ਼ੀਸ਼ੇ ਤੋੜਨ ਦੇ ਦੋਸ਼ ਹਨ, ਉਸ ਨੇ ਪਹਿਲਾਂ ਹੀ ਰੈਸਟੋਰੈਂਟ ਦੇ ਮਾਲਕ ਖ਼ਿਲਾਫ਼ ਧਮਕੀ ਭਰੇ ਫੋਨ ਕਰਨ ਦੀ ਸ਼ਿਕਾਇਤ ਦਰਜ਼ ਕਾਰਵਾਈ ਹੋਈ ਹੈ । ਰੈਸਟੋਰੈਂਟ ਮਾਲਕ ਸੁਨੀਲ ਨੇ ਦੱਸਿਆ ਕਿ ਉਹ ਆਪਣੇ ਕੰਮ ਤੋਂ ਘਰ ਵੱਲ ਜਾ ਰਿਹਾ ਸੀ, ਜਦੋ ਉਹ ਲੰਮਾ ਪਿੰਡ ਕੋਲ ਪਹੁੰਚਿਆ ਤਾਂ ਇੱਕ ਨੌਜਵਾਨ ਨੇ ਉਸ ਨੂੰ ਰੋਕ ਹੋਰ ਨੌਜਵਾਨਾਂ ਨੂੰ ਬੁਲਾ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ । ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।