ਭਿਆਨਕ ਸੜਕ ਹਾਦਸੇ ਦੌਰਾਨ ਪਿਤਾ ਦੀਆਂ ਅੱਖਾਂ ਸਾਹਮਣੇ ਪੁੱਤ ਦੀ ਗਈ ਜਾਨ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਜੈਮਲਵਾਲਾ ਭਿਆਨਕ ਸੜਕ ਹਾਦਸੇ ਦੌਰਾਨ ਪਿਤਾ ਦੀਆਂ ਅੱਖਾਂ ਸਾਹਮਣੇ ਪੁੱਤ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਟਰੈਕਟਰ ਵਲੋਂ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਡਿੱਗ ਗਿਆ ਤੇ ਟਰਾਲੀ ਦਾ ਪਹੀਆ ਨੌਜਵਾਨ 'ਤੇ ਚੜ੍ਹ ਗਿਆ । ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਦਵਿੰਦਰ ਸਿੰਘ ਵਾਸੀ ਬੱਗੇਵਾਲ ਦੇ ਰੂਪ 'ਚ ਹੋਈ ਹੈ। ਪੁਲਿਸ ਨੂੰ ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਦੀਦਾਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਮੁੰਡੇ ਦਵਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਆ ਰਿਹਾ ਸੀ, ਜਦੋ ਉਹ ਪਿੰਡ ਜੈਮਲ ਵਾਲਾ ਕੋਲ ਪਹੁੰਚੇ ਤਾਂ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ । ਇਸ ਹਾਦਸੇ ਦੌਰਾਨ ਦਵਿੰਦਰ ਸਿੰਘ ਦੀ ਮੌਤ ਹੋ ਗਈ ।