ਅਮਰੀਕਾ (ਐਨ .ਆਰ .ਆਈ ):ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਦੌਰਾਨ ਅਮਰੀਕਾ ਵਿੱਚ ਹਥਿਆਰਾਂ ਦੀ ਵਿਕਰੀ ਵਿੱਚ ਹੋਏ ਵਾਧੇ ‘ਤੇ ਬਹੁਤ ਸਾਰੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਵਿੱਚ ਚੋਣਾਂ ਦੇ ਵਿਚਕਾਰ ਹਥਿਆਰਾਂ ਦੀ ਵਿਕਰੀ ਵਿੱਚ ਵਾਧਾ ਹੋਇਆ।

ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿੱਚ ਹਿੰਸਾ ਤੇ ਦੰਗਿਆਂ ਦਾ ਡਰ ਹੈ ਜਿਸ ਦਾ ਕਾਰਨ ਇਸ ਦੌਰਾਨ ਅਮਰੀਕਾ ‘ਚ ਹਥਿਆਰਾਂ ਦੀ ਵਿਕਰੀ ਵਿੱਚ ਤੇਜ਼ੀ ਨਾਲ ਹੋਇਆ ਵਾਧਾ ਹੈ। ਚੋਣਾਂ ਤੋਂ ਪਹਿਲਾਂ ਅਮਰੀਕਾ ਵਿੱਚ ਨਸਲੀ ਹਿੰਸਾ ਨੂੰ ਲੈ ਕੇ ਰਿਪਬਲੀਕਨ ਤੇ ਡੈਮੋਕ੍ਰੇਟਿਕ ਪਾਰਟੀ ਵਿਚਾਲੇ ਖੂਬ ਰਾਜਨੀਤੀ ਹੋਈ।



