ਮੁਠਭੇੜ ਦੌਰਾਨ ਪੁਲਿਸ ਅਧਿਕਾਰੀ ਤੇ ਇਕ ਪੱਤਰਕਾਰ ਦੇ ਲੱਗੀ ਗੋਲੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਖੇ ਗੈਂਗਸਟਰ ਜਗਰੂਪ ਰੂਪਾ ਤੇ ਮਨੂ ਨਾਲ ਪੁਲਿਸ ਦੀ ਲਗਾਤਾਰ ਝੜਪ ਚੱਲ ਰਹੀ ਹੈ । ਜਾਣਕਾਰੀ ਅਨੁਸਾਰ ਦੋਨਾਂ ਪਾਸਿਓ ਲਗਾਤਾਰ ਗੋਲੀਬਾਰੀ ਹੋ ਰਹੀ ਹੈ । ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ। ਫਿਲਹਾਲ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਮੁਕਾਬਲੇ ਦੌਰਾਨ ਇਕ ਪਤਰਕਾਰ ਦੇ ਗੋਲੀ ਲਗਣ ਦੀ ਸੂਚਨਾ ਵੀ ਸਾਮਣੇ ਆਈ ਹੈ। ਜਿਸ ਨੂੰ ਮੌਕੇ ਤੇ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਘਰੋਂ ਨਿਕਲਣ ਤੋਂ ਮਨਾਂ ਕੀਤਾ ਹੈ।

ਜਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਹੁਸ਼ਿਆਰ ਨਗਰ ਇਕ ਡੇਰੇ 'ਚ ਗੈਂਗਸਟਰ ਜਗਰੂਪ ਰੂਪਾ ਤੇ ਗੈਂਗਸਟਰ ਮਨੂੰ ਲੁਕੇ ਹੋਏ ਸੀ। ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਪਹੁੰਚੀ ਤਾਂ ਗੈਂਗਸਟਰ ਵਲੋਂ ਗੋਲੀਬਾਰੀ ਕੀਤੀ ਗਈ ਹੈ। ਦੱਸ ਦਈਏ ਕਿ ਇਨ੍ਹਾਂ ਦੋਨਾਂ ਗੈਂਗਸਟਰਾ ਦਾ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਾਮ ਆ ਰਿਹਾ ਸੀ। ਪੁਲਿਸ ਤੇ ਗੈਂਗਸਟਰਾਂ ਵਿਚਾਲੇ 1 ਘੰਟੇ ਤੋਂ ਮੁਠਭੇੜ ਚੱਲ ਰਹੀ ਹੈ।