ਫੋਜੀ ਭਾਰਤੀ ਰੈਲੀ ਦੌਰਾਨ ਉਮੀਦਵਾਰਾਂ ਨੇ ਕੀਤਾ ਹੰਗਾਮਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਵਿੱਚ ਭਾਰਤੀ ਲਈ ਆਏ ਉਮੀਦਵਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਵਿੱਚ ਖਾਸੀਆਂ ਨਿਕਲਣ ਤੋਂ ਬਾਅਦ ਭਾਰਤੀ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਉਮੀਦਵਾਰਾਂ ਨੇ ਸੜਕ ਨੂੰ ਜਾਮ ਕਰ ਦਿੱਤਾ ਹੈ। ਇਸ ਦੌਰਾਨ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ । ਨੌਜਵਾਨਾਂ ਨੇ ਕਿਹਾ ਕਿ ਫੋਜੀ ਵਿੱਚ ਅਗਨੀ ਵੀਰ ਦੀ ਭਾਰਤੀ ਲਈ ਆਰਮੀ ਏਰੀਆ ਗਏ ਸੀ। ਭਾਰਤੀ ਲਈ ਜਦੋ ਪੱਤਰਾਂ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਪੁਲਿਸ ਵੈਰੀਫਿਕੇਸ਼ਨ ਵਿੱਚ ਹੀ ਖਾਸੀਆਂ ਕੱਢ ਦਿੱਤੀਆਂ ਗਿਆ ਤੇ ਭਰਤੀ ਨੂੰ ਰੱਦ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪਹਿਲਾ ਹੀ ਕਈ ਉਮੀਦਵਾਰ ਅਜਿਹੇ ਹਨ। ਜਿਨ੍ਹਾਂ ਦੀ ਨੌਕਰੀ ਲਈ ਉਮਰ ਰੱਦ ਲੰਘਣ ਦੀ ਕਗਾਰ 'ਤੇ ਹੈ। ਉਨ੍ਹਾਂ ਨੇ ਕਿਹਾ ਜੇਕਰ ਸਾਡੀ ਮੰਗਾ ਨਹੀਂ ਮੰਨਿਆ ਗਿਆ ਤਾਂ ਸਾਡੇ ਵਲੋਂ ਧਰਨਾ ਪ੍ਰਦਸ਼ਨ ਕੀਤਾ ਜਾਵੇਗਾ।