ਨਿਊਜ਼ ਡੈਸਕ (ਜਸਕਮਲ) : ਪੰਜਾਬ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਗ਼ਰਮਾ ਗਿਆ ਹੈ। ਹਲਕਾ ਅਟਾਰੀ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਵਲੋਂ ਚੋਣ ਰੈਲੀ ਕੀਤੀ ਜਾ ਰਹੀ ਸੀ। ਇਸ ਦੌਰਾਨ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਭਗਵੰਤ ਮਾਨ ’ਤੇ ਹਮਲਾ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਅਟਾਰੀ ਹਲਕੇ ਵਿਖੇ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਰੋਡ ਸ਼ੋਅ ਕਰ ਰਹੇ ਸਨ। ਇਸ ਦੌਰਾਨ ਕਿਸੇ ਸ਼ਖ਼ਸ ਨੇ ਉਨ੍ਹਾਂ ਦੇ ਮੂੰਹ ’ਤੇ ਵਗਾਹ ਕੇ ਕੋਈ ਚੀਜ਼ ਮਾਰ ਦਿੱਤੀ।


