ਰੋਡ ਸ਼ੋਅ ਦੌਰਾਨ ਪ੍ਰਿਅੰਕਾ ਗਾਂਧੀ ਨੇ PM ਮੋਦੀ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੰਮ੍ਰਿਤਸਰ ਵਿੱਖੇ ਪੁੱਜੇ ਹਨ। ਉਨ੍ਹਾਂ ਹਲਕਾ ਪੂਰਬੀ ਤੇ ਉੱਤਰੀ 'ਚ ਰੋਡ ਸ਼ੋਅ ਕਰ ਕੇ ਨਵਜੋਤ ਸਿੰਘ ਸਿੱਧੂ ਤੇ ਸੁਨੀਲ ਦੱਤੀ ਦੇ ਹੱਕ ਵਿਚ ਪ੍ਰਚਾਰ ਕੀਤਾ। ਰੋਡ ਸ਼ੋਅ ਸਮੇਂ ਲੋਕਾਂ ਦੀ ਭੀੜ ਨੇ ਪ੍ਰਿਅੰਕਾ ਗਾਂਧੀ 'ਤੇ ਫੁੱਲਾ ਦੀ ਵਰਖਾ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਿਅੰਕਾ ਗਾਂਧੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 111 ਦਿਨਾਂ 'ਚ ਜਨਤਾ ਲਈ ਬਹੁਤ ਕੰਮ ਕੀਤੇ ਹਨ।

ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਪੰਜਾਬ 'ਚ ਲੋਕ ਫਿਰ ਤੋਂ ਕਾਂਗਰਸ ਸਰਕਾਰ ਬਣਾਉਣਗੇ ਕਿਉਂਕਿ ਚੰਨੀ ਨੇ ਜੋ ਹੋਰ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਵੀ ਪੂਰਾ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਝੂਠੇ ਵਾਅਦਿਆਂ ਦੇ ਸਿਵਾਏ ਕੁਝ ਨਹੀਂ ਦਿੱਤਾ। ਜਿਹੜਾ ਪ੍ਰਧਾਨ ਮੰਤਰੀ ਦਿੱਲੀ 'ਚ ਕਿਸਾਨ ਅੰਦੋਲਨ ਸਮੇਂ ਕਿਸੇ ਵੀ ਕਿਸਾਨ ਆਗੂ ਨੂੰ ਧਰਨੇ 'ਚ ਮਿਲਣ ਤਕ ਨਹੀਂ ਆਇਆ, ਉਹ ਕਿਸੇ ਦੇ ਕਿਵੇਂ ਕੰਮ ਕਰ ਸਕਦਾ ਹੈ।

More News

NRI Post
..
NRI Post
..
NRI Post
..