ਇਕ ਵਾਰ ਫਿਰ ਭੂਚਾਲ ਦੇ ਝਟਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.9 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਪਿਥੌਰਾਗੜ੍ਹ ਜ਼ਿਲ੍ਹੇ 'ਚ ਸਥਿਤ ਧਾਰਚੂਲਾ ਤਹਿਸੀਲ ਤੋਂ 19 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਇਹ ਇਲਾਕਾ ਨੇਪਾਲ ਅਤੇ ਚੀਨ ਦੀ ਸਰਹੱਦ ਨਾਲ ਲੱਗਦਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.3 ਸੀ। ਭੂਚਾਲ ਦਾ ਕੇਂਦਰ ਤਜ਼ਾਕਿਸਤਾਨ ਵਿੱਚ ਸੀ।