ਪੰਜਾਬ ਸਮੇਤ ਇਨ੍ਹਾਂ ਇਲਾਕਿਆਂ ‘ਚ ਮਹਿਸੂਸ ਹੋਏ ਭੁਚਾਲ ਦੇ ਝਟਕੇ…

by jaskamal

ਨਿਊਜ਼ ਡੈਸਕ(ਰਿੰਪੀ ਸ਼ਰਮਾ) : ਬੀਤੀ ਰਾਤ ਪੰਜਾਬ ਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਦੇ ਹੋਰ ਇਲਾਕਿਆਂ 'ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸਿਆ ਜਾ ਰਿਹਾ ਕਿ ਭੁਚਾਲ 8 ਤੋਂ 10 ਵਜੇ 'ਚ ਆਇਆ ਸੀ। ਇਸ ਤੋਂ ਇਲਾਵਾ ਕਸ਼ਮੀਰ ਤੇ ਦਿੱਲੀ 'ਚ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੁਚਾਲ ਦੀ ਤੀਬਰਤਾ 5.8 ਤੱਕ ਮਾਪੀ ਗਈ ਹੈ । ਭੁਚਾਲ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਅਨੁਸਾਰ ਭੁਚਾਲ ਦੇ ਝਟਕੇ ਅਫਗਾਨਿਸਤਾਨ, ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਹਨ ।