ਭਾਰ ਘਟਾਉਣ ਲਈ ਖਾਓ ਇਹ 5 ਤਰ੍ਹਾਂ ਦੇ ਸਲਾਦ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰ ਘਟਾਉਣ ਲਈ ਡਾਈਟ 'ਚ ਤੁਸੀਂ ਬਹੁਤ ਸਾਰੀਆਂ ਗੈਰ-ਸਿਹਤਮੰਦ, ਚਰਬੀ ਵਾਲੀਆਂ ਚੀਜ਼ਾਂ ਨੂੰ ਸ਼ਾਮਿਲ ਕਰਨਾ ਬੰਦ ਕਰ ਦਿਓ ਅਤੇ ਉਨ੍ਹਾਂ ਦੀ ਜਗ੍ਹਾ ਕੁਝ ਸਿਹਤਮੰਦ ਅਤੇ ਘੱਟ ਕੈਲੋਰੀ ਵਾਲੀਆਂ ਚੀਜ਼ਾਂ ਨੂੰ ਸ਼ਾਮਿਲ ਕਰੋ, ਤਾਂ ਜੋ ਜਲਦੀ ਤੋਂ ਜਲਦੀ ਭਾਰ ਘੱਟ ਹੋ ਸਕੇ।

ਤੁਹਾਨੂੰ ਦੱਸ ਦੇਈਏ ਕਿ ਤੁਸੀ ਆਪਣੇ ਭੋਜਨ ਵਿੱਚ ਵੱਖ ਵੱਖ ਤਰ੍ਹਾਂ ਦੇ ਸਲਾਦ ਸ਼ਾਮਿਲ ਕਰਕੇ ਵੀ ਆਪਣੇ ਭਾਰ ਨੂੰ ਘੱਟ ਕਰ ਸਕਦੇ ਹੋ। ਸਲਾਦ ਖਾਣ ਨਾਲ ਨਾ ਸਿਰਫ ਭਾਰ ਘੱਟ ਹੁੰਦਾ ਹੈ, ਸਗੋਂ ਇਸ ਦੇ ਸਿਹਤ ਲਈ ਵੀ ਕਈ ਫਾਇਦੇ ਹੁੰਦੇ ਹਨ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਲਾਦ ਜ਼ਰੂਰ ਖਾਓ। ਕਿਉਂਕਿ ਸਲਾਦ 'ਚ ਟਮਾਟਰ, ਪਿਆਜ਼, ਗੋਭੀ, ਬਰੋਕਲੀ, ਪਾਰਸਲੇ, ਫਲ ਆਦਿ ਕਈ ਚੀਜ਼ਾਂ ਸ਼ਾਮਿਲ ਹੁੰਦੀਆਂ ਹਨ, ਜਿਸ ਨਾਲ ਸਰੀਰ ਨੂੰ ਜ਼ਿਆਦਾ ਫਾਈਬਰ ਅਤੇ ਘੱਟ ਕੈਲੋਰੀ ਮਿਲਦੀ ਹੈ। ਫਾਈਬਰ ਭਾਰ ਘਟਾਉਣ ਵਿਚ ਮਦਦ ਕਰਦਾ ਹੈ।

ਸਲਾਦ ਖਾਣ ਦੇ ਸਿਹਤ ਲਾਭ

  1. ਹਰੇ ਸਲਾਦ ਵਿੱਚ ਮਿਨਰਲਸ, ਵਿਟਾਮਿਨ, ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਸਲਾਦ ਖਾਣ ਨਾਲ ਸਮੁੱਚੀ ਸਿਹਤ ਚੰਗੀ ਰਹਿੰਦੀ ਹੈ। ਪਾਚਨ ਕਿਰਿਆ ਠੀਕ ਰਹਿੰਦੀ ਹੈ।
  2. ਸਲਾਦ ਖਾਣ ਨਾਲ ਚਮੜੀ ਸਿਹਤਮੰਦ ਰਹਿੰਦੀ ਹੈ। ਚਮੜੀ ਵਿਚ ਚਮਕ ਆਉਂਦੀ ਹੈ, ਚਮੜੀ ਲੰਬੇ ਸਮੇਂ ਤੱਕ ਜਵਾਨ ਦਿਖਾਈ ਦਿੰਦੀ ਹੈ।
  3. ਕਿਉਂਕਿ ਸਲਾਦ ਫਲਾਂ, ਕੱਚੀਆਂ ਸਬਜ਼ੀਆਂ ਤੋਂ ਤਿਆਰ ਕੀਤਾ ਜਾਂਦਾ ਹੈ, ਇਸ ਲਈ ਇਨ੍ਹਾਂ ਵਿਚ ਮੌਜੂਦ ਐਂਟੀਆਕਸੀਡੈਂਟ ਤੱਤ ਸਰੀਰ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨਾਂ ਤੋਂ ਬਚਾਉਂਦੇ ਹਨ।
  4. ਸਲਾਦ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਕਬਜ਼ ਨਹੀਂ ਹੁੰਦੀ। ਪੇਟ ਸਾਫ਼ ਰਹਿੰਦਾ ਹੈ। ਕੋਲੈਸਟ੍ਰੋਲ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ।
  5. ਸਲਾਦ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੋਸ਼ਕ ਤੱਤ ਮਿਲਦੇ ਹਨ, ਸਰੀਰ ਵਿੱਚ ਆਇਰਨ ਦੀ ਕਮੀ ਨਹੀਂ ਹੁੰਦੀ ਹੈ। ਇਮਿਊਨਿਟੀ ਵਧਾਉਣ ਲਈ ਸਲਾਦ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ।

More News

NRI Post
..
NRI Post
..
NRI Post
..