ਪੱਤਰ ਪ੍ਰੇਰਕ : ਅਸ਼ੋਕਾ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ ਦੇ ਕੰਪਲੈਕਸ 'ਤੇ ਈਡੀ ਨੇ ਛਾਪੇਮਾਰੀ ਕੀਤੀ ਹੈ, ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਈਡੀ ਦੇ ਛਾਪੇ ਲਗਾਤਾਰ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਤਹਿਤ ਦਰਜ ਇਕ ਮਾਮਲੇ 'ਚ ਈ.ਡੀ. ਨੇ ਦੇਸ਼ 'ਚ 17 ਥਾਵਾਂ 'ਤੇ ਤਲਾਸ਼ੀ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ, ਚੰਡੀਗੜ੍ਹ ਅਤੇ ਪੰਚਕੂਲਾ 'ਚ ਵੀ ਈ.ਡੀ. ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ 1626 ਕਰੋੜ ਰੁਪਏ ਦੇ ਬੈਂਕ ਫਰਾਡ ਮਾਮਲੇ 'ਚ ਈ.ਡੀ. ਨੇ ਅਸ਼ੋਕਾ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ ਦੇ ਅਹਾਤੇ 'ਤੇ ਛਾਪੇਮਾਰੀ ਕੀਤੀ ਹੈ। ਦੱਸ ਦਈਏ ਕਿ ਕੰਪਨੀ ਦੇ ਡਾਇਰੈਕਟਰ ਪ੍ਰਮੋਟਰ ਪ੍ਰਣਬ ਗੁਪਤਾ ਅਤੇ ਵਿਨੀਤ ਗੁਪਤਾ 'ਤੇ 1626 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ, ਇਸ ਧੋਖਾਧੜੀ ਦੇ ਮਾਮਲੇ 'ਚ ਈ.ਡੀ. ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਉਥੋਂ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਫਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰ ਕੇ ਬੈਂਕ ਤੋਂ ਵੱਡਾ ਕਰਜ਼ਾ ਲਿਆ ਸੀ ਅਤੇ ਉਸ ਪੈਸੇ ਦੀ ਦੁਰਵਰਤੋਂ ਕੀਤੀ ਗਈ। ਅਸ਼ੋਕਾ ਯੂਨੀਵਰਸਿਟੀ ਦੀ ਵੈੱਬਸਾਈਟ ਵਿਨੀਤ ਨੂੰ ਸੰਸਥਾਪਕ ਅਤੇ ਟਰੱਸਟੀ ਅਤੇ ਪ੍ਰਣਵ ਨੂੰ ਸਹਿ-ਸੰਸਥਾਪਕ ਵਜੋਂ ਸੂਚੀਬੱਧ ਕਰਦੀ ਹੈ, ਜਦੋਂ ਕਿ ਦੋਵੇਂ ਯੂਨੀਵਰਸਿਟੀ ਦੀ ਸੰਸਥਾਪਕ ਕਮੇਟੀ ਦੇ ਮੈਂਬਰ ਹਨ।



